ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਗੜ੍ਹਸ਼ੰਕਰ ਦੀ ਮੀਟਿੰਗ ਹੋਈ
ਗੜ੍ਹਸ਼ੰਕਰ - ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਗੜ੍ਹਸ਼ੰਕਰ ਦੀ ਜਰੂਰੀ ਮੀਟਿੰਗ ਨਹਿਰ ਕਲੋਨੀ ਵਿਖੇ ਕੀਤੀ ਗਈ। ਜਿਸ ਦੀ ਪ੍ਰਧਾਨਗੀ ਬ੍ਰਾਂਚ ਪ੍ਰਧਾਨ ਵਿਨੋਦ ਕੁਮਾਰ ਵਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਉਚੇਚੇ ਤੌਰ ਤੇ ਹਾਜਿਰ ਹੋਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮੱਖਣ ਸਿੰਘ ਵਾਹਿਦਪੁਰੀ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਖਿਲਾਫ ਸੂਬਾ ਕਮੇਟੀ ਵਲੋਂ 15 ਜਨਵਰੀ ਤੋਂ 22 ਜਨਵਰੀ ਤੱਕ ਉਹਨਾਂ ਦੀ ਰਿਹਾਇਸ਼ (ਹੁਸ਼ਿਆਰਪੁਰ) ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ।

ਜਿਥੇ ਪੂਰੇ ਪੰਜਾਬ ਤੋਂ ਮੁਲਾਜਮ ਸਾਥੀ ਸ਼ਮੂਲੀਅਤ ਕਰਿਆ ਕਰਨਗੇ। ਉਥੇ ਗੜ੍ਹਸ਼ੰਕਰ ਬ੍ਰਾਂਚ ਦੇ 100 ਤੋਂ ਵੱਧ ਸਾਥੀ ਵੀ ਪੱਕੇ ਤੌਰ ਤੇ ਸ਼ਮੂਲੀਅਤ ਕਰਨਗੇ। ਕਿਉਂਕਿ ਮੰਤਰੀ ਜੀ ਵਲੋਂ ਤਿੰਨ ਮੀਟਿੰਗਾ ਕਰਨ ਤੋਂ ਬਾਅਦ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ। ਜਿਵੇਂ ਮੁਲਾਜ਼ਮ ਦੀ ਮੌਤ ਹੋਣ ਤੇ ਉਹਨਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ ਤੇ ਠੇਕਾ ਮੁਲਾਜਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਨਾ ਅਤੇ ਉਹਨਾਂ ਨੂੰ ਰੈਗੂਲਰ ਕਰਨਾ। ਹਜ਼ਾਰਾਂ ਖਾਲੀ ਪਈਆਂ ਅਸਾਮੀਆਂ ਤੇ ਮੁਲਾਜ਼ਮ ਭਰਤੀ ਕਰਨਾ। ਦਰਜਾ ਤਿੰਨ ਅਤੇ ਚਾਰ ਦੀਆਂ ਪਰਮੋਸ਼ਨਾ ਕਰਨਾ ਅਤੇ ਹੋਰ ਸਾਰੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜੇਕਰ ਫਿਰ ਵੀ ਮੰਤਰੀ ਹੁਰਾਂ ਨੇ ਦੋ ਧਿਰੀ ਗੱਲਬਾਤ ਰਾਹੀਂ ਹੱਲ ਨਾ ਕੀਤਾ ਤਾਂ ਮੋਰਚੇ ਨੂੰ ਲਗਾਤਾਰ ਵਧਾਇਆ ਜਾਵੇਗਾ। ਜਿਸ ਤੋਂ ਨਿੱਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਹੋਵੇਗੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੈਕਟਰੀ ਜਗਦੀਸ਼ ਲਾਲ, ਚੰਨਣ ਰਾਮ ਥਾਂਦੀ, ਗੁਰਨਾਮ ਸਿੰਘ, ਬਲਭੱਦਰ ਸਿੰਘ, ਸਤੀਸ਼ ਕੁਮਾਰ, ਰਮੇਸ਼ ਕੁਮਾਰ, ਪਰਮਜੀਤ ਸਿੰਘ, ਰਮਨ ਕੁਮਾਰ, ਗੁਰਨਾਮ ਸਿੰਘ, ਸੰਤੋਖ ਕੁਮਾਰ, ਸੁਖਵਿੰਦਰ ਸਿੰਘ ਤੇ ਤਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦਾ ਕੈਲੰਡਰ ਵੀ ਰਿਲੀਜ ਕੀਤਾ ਗਿਆ।