ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਬਰਜਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ
ਨਵਾਂਸ਼ਹਿਰ - ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਨਰੋਆ ਪੰਜਾਬ ਦੇ ਪ੍ਰਮੁੱਖ ਬਰਜਿੰਦਰ ਸਿੰਘ ਹੁਸੈਨਪੁਰ ਦਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਧਾਰਮਿਕ ਅਤੇ ਸੇਵਾ ਕਾਰਜਾਂ ਲਈ ਪਾਏ ਜਾ ਰਹੇ ਯੋਗਦਾਨ ਲਈ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਥ ਪ੍ਰਸਿੱਧ ਕਥਾਵਾਚਕ ਅਤੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਦੇ ਮੈਂਬਰਾਂ ਵਲੋਂ ਬਰਜਿੰਦਰ ਸਿੰਘ ਹੁਣਾਂ ਨਾਲ ਮੀਟਿੰਗ ਕੀਤੀ ਗਈ|

ਜਿਸ ਵਿੱਚ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਅਤੇ ਨਰੋਆ ਪੰਜਾਬ ਵਲੋਂ ਇਲਾਕੇ ਵਿਚ ਚਲਾਈਆਂ ਜਾ ਰਹੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਬਾਰੇ ਚਰਚਾ ਕੀਤੀ ਗਈ। ਗਿਆਨੀ ਸਰਬਜੀਤ ਸਿੰਘ ਜੀ ਨੇ ਇਸ ਮੌਕੇ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਇਲਾਕੇ ਵਿਚ ਧਾਰਮਿਕ, ਸਮਾਜਿਕ ਅਤੇ ਸਭਿਆਚਾਰਕ ਖੇਤਰ ਵਿਚ ਸੇਵਾ ਕਾਰਜਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਬਰਜਿੰਦਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਕੇਵਲ ਉਨਾ ਨੇ ਆਪਣਾ ਹੀ ਨਹੀਂ ਬਲਕਿ ਸਿੱਖ ਕੌਮ ਦਾ ਨਾਮ ਹੋਰ ਉੱਚਾ ਕੀਤਾ ਹੈ। । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਵਿਚ ਕਰਵਾਏ ਗਏ 21 ਗੁਰਮਤਿ ਸਮਾਗਮਾਂ ਅਤੇ ਮਹਾਨ ਕੀਰਤਨ ਦਰਬਾਰ ਦੌਰਾਨ ਸੁਸਾਇਟੀ ਮੈਨੇਜਮੈਂਟ ਅਤੇ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਵਿਸ਼ੇਸ਼ ਸਹੂਲਤਾਂ ਲਈ ਉਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ: ਉੱਤਮ ਸਿੰਘ ਸੇਠੀ, ਤਰਲੋਚਨ ਸਿੰਘ ਖਟਕੜ ਕਲਾਂ, ਜਗਦੀਪ ਇੰਦਰਜੀਤ ਸਿੰਘ ਬਾਹੜਾ, ਬਲਦੇਵ ਸਿੰਘ ਮੈਨੇਜਰ, ਕੁਲਵਿੰਦਰ ਸਿੰਘ ਭੀਣ, ਹਰਦੀਪ ਸਿੰਘ, ਬਰਜਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਨਰੋਆ ਪੰਜਾਬ ਦੇ ਟੀਮ ਮੈਂਬਰ ਵੀ ਮੌਜੂਦ ਸਨ।