
ਪੰਜ ਸਾਲ ਤੱਕ ਦੇ ਬੱਚਿਆਂ ਤੇ ਮਾਪਿਆਂ ਨੂੰ ਨਿਮੋਨੀਆ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਨਵਾਂਸ਼ਹਿਰ - ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਦਸਬੰਰ ਮਹੀਨੇ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਲਈ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ|
ਨਵਾਂਸ਼ਹਿਰ - ਮਾਣਯੋਗ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਦਸਬੰਰ ਮਹੀਨੇ ਦੇ ਪ੍ਰਗਤੀ ਕੰਮਾਂ ਦੀ ਸਮੀਖਿਆ ਲਈ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ|
ਜਿਸ ਦੌਰਾਨ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੇ ਮੁਕੰਮਲ ਟੀਚਿਆਂ ਨੂੰ ਪ੍ਰਾਪਤ ਕਰਨ 'ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹਦਾਇਤ ਕੀਤੀ ਕਿ ਹਰ ਸਰਕਾਰੀ ਸਿਹਤ ਸੰਸਥਾ ਦਾ ਮੁੱਖੀ ਇਹ ਯਕੀਨੀ ਬਣਾਏ ਕਿ ਸਰਕਾਰੀ ਸਿਹਤ ਸੰਥਥਾਵਾਂ ਵਿਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਇਆ ਜਾਵੇ। ਡਾ. ਕੌਰ ਨੇ ਜੱਚਾ-ਬੱਚਾ ਸਿਹਤ ਸੇਵਾਵਾਂ 'ਤੇ ਖਾਸ ਤੌਰ 'ਤੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਦੇ ਸਾਰੇ ਏ.ਐੱਨ.ਸੀ. ਚੈਕਅੱਪ ਸਮੇਂ ਸਿਰ ਸਰਕਾਰੀ ਹਸਪਤਾਲ ਵਿਚ ਮਾਹਰ ਡਾਕਟਰਾਂ ਕੋਲੋਂ ਮੁਕੰਮਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਚੌਥਾ ਏ.ਐੱਨ.ਸੀ. ਚੈਕਅੱਪ ਬਹੁਤ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਲਿਵਰੀ ਸਰਕਾਰੀ ਹਸਪਤਾਲ ਵਿਚ ਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਾਈਰਿਸਕ ਔਰਤਾਂ ਦੀ ਲਾਈਨਲਿਸਟ ਤਿਆਰ ਕਰਕੇ ਉਨ੍ਹਾਂ ਦੀ ਸਿਹਤ 'ਤੇ ਖਾਸ ਤੌਰ ਉੱਤੇ ਧਿਆਨ ਦਿੱਤਾ ਜਾਵੇ ਤਾਂ ਜੋ ਮਾਤਰੀ ਮੌਤਾਂ ਨੂੰ ਘਟਾਇਆ ਜਾ ਸਕੇ। ਜ਼ਿਲ੍ਹਾ ਸਿਹਤ ਮੁਖੀ ਨੇ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਂਦੇ ਮਰੀਜ਼ਾਂ ਦੇ ਆਯੂਸ਼ਮਾਨ ਭਾਰਤ- ਹੈਲਥ ਅਕਾਊਂਟ (ਆਭਾ) ਬਣਾ ਕੇ ਸਿਹਤ ਰਿਕਾਰਡ ਨੂੰ ਡਿਜ਼ੀਟਲ ਕਰਨ ਅਤੇ ਇਸ ਪਹਿਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ ਜਾਵੇ, ਕਿਉਂਕਿ ਇਹ ਹੈਲਥ ਅਕਾਊਂਟ ਬਣਾ ਕੇ ਸਿਹਤ ਰਿਕਾਰਡ ਨੂੰ ਸੰਭਾਲ ਕੇ ਰੱਖਣ ਦਾ ਝੰਜਟ ਖਤਮ ਹੋ ਜਾਵੇਗਾ। ਇਹ ਆਭਾ ਆਈਡੀ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਪੋਰਟਲ ਤੇ ਕ੍ਰਿਏਟ ਕੀਤੀਆਂ ਜਾਣ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਮੀਟਿੰਗ ਵਿਚ ਸਿਹਤ ਅਧਿਕਾਰੀਆਂ ਨੂੰ ਸ਼ਾਂਸ ਪ੍ਰੋਗਰਾਮ ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਸ਼ਾ ਵਰਕਰਾਂ ਨੂੰ ਘਰ-ਘਰ ਭੇਜ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਦੇ ਮਾਪਿਆਂ ਨੂੰ ਨਿਮੋਨੀਆ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਨਿਮੋਨੀਆ ਦੀ ਪਛਾਣ ਕਰਕੇ ਬਾਲ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਨਿਮੋਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਸਮੇਂ ਸਿਰ ਇਸ ਦੀ ਜਾਂਚ ਅਤੇ ਇਲਾਜ ਕਰਵਾਇਆ ਜਾਵੇ। ਹਾਲਾਂਕਿ ਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ ਪਰ ਫਿਰ ਵੀ ਜ਼ਿਲ੍ਹਾ ਸਿਹਤ ਵਿਭਾਗ ਬੱਚਿਆਂ ਦੀ ਸੰਪੂਰਨ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ 6 ਮਹੀਨੇ ਮਾਂ ਦਾ ਦੁੱਧ, ਪੂਰਕ ਖੁਰਾਕ, ਵਿਟਾਮਿਨ-ਏ ਸਪਲੀਮੈਂਟ, ਪੀ.ਸੀ.ਵੀ ਟੀਕੇ ਦੀ ਕਵਰੇਜ ਵਧਾਉਣ, ਹੱਥ ਧੋਣਾ ਅਤੇ ਘਰਾਂ ਵਿੱਚ ਹਵਾ ਪ੍ਰਦੂਸ਼ਣ ਘਟਾਉਣਾ ਅਤੇ ਸਮੇਂ ਸਿਰ ਇਲਾਜ ਦੀ ਜ਼ਰੂਰਤ ਹੁੰਦੀ ਹੈ।
