ਮਾਪੇ, ਧੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਪੂਰੇ ਮੌਕੇ ਪ੍ਰਦਾਨ ਕਰਨ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ
ਨਵਾਂਸ਼ਹਿਰ - ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਅੱਜ ਨਵਜੰਮੀਆਂ "ਧੀਆਂ ਦੀ ਲੋਹੜੀ" ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਅਗਰਵਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸਤਵਿੰਦਰਪਾਲ ਸਿੰਘ ਨੇ 21 ਨਵ-ਜਨਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਲੋਹੜੀ ਬਾਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮੂਹ ਸਟਾਫ਼ ਨੇ ਇਕ-ਦੂਜੇ ਨੂੰ ਮੂੰਗਫਲੀ ਤੇ ਗੱਚਕ ਵੰਡ ਕੇ ਸਮਾਜ ਦੀਆਂ ਸਮੂਹ ਧੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਵੀ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਪੀਸੀ-ਪੀ ਐੱਨ.ਡੀ.ਟੀ. ਐਕਟ ਤਹਿਤ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ ਤਾਂ ਜੋ ਰਾਜ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਨੇ ਸਮਾਜ ਵਿੱਚ ਲੜਕੀਆਂ ਦੇ ਸਨਮਾਨ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਮਾਤਾ-ਪਿਤਾ ਨੂੰ ਆਪਣੀਆਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਹੀ ਪਿਆਰ ਅਤੇ ਸਨਮਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਸਿੱਖਿਅਤ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਨਾ ਸਿਰਫ ਉਹ ਆਪਣੇ ਭਵਿੱਖ ਨੂੰ ਸੰਵਾਰ ਸਕਣ, ਸਗੋਂ ਵਿਆਹ ਤੋਂ ਬਾਅਦ ਆਪਣੇ ਸਹੁਰੇ ਘਰ ਵਿੱਚ ਪਤੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਉਸ ਦਾ ਹੱਥ ਵੰਡਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਲੜਕਾ ਇਕ ਖਾਨਦਾਨ ਦਾ ਨਾਮ ਰੋਸ਼ਨ ਕਰਦਾ ਹੈ ਤਾਂ ਲੜਕੀਆਂ ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ, ਕਿਉਂਕਿ ਇਕ ਲੜਕੀ ਆਪਣੇ ਪਹਿਲਾਂ ਆਪਣੇ ਮਾਇਕੇ ਪਰਿਵਾਰ ਦਾ ਅਤੇ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦਾ ਨਾਮ ਰੋਸ਼ਨ ਕਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਨੇ ਧੀਆਂ ਦੇ ਮਾਪਿਆਂ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਉਨ੍ਹਾਂ ਦੀ ਪ੍ਰਤਿਭਾ ਦਿਖਾਉਣ ਦੇ ਪੂਰੇ ਮੌਕੇ ਪ੍ਰਦਾਨ ਕਰਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਰੇਣੂ ਅਗਰਵਾਲ ਨੇ ਕਿਹਾ ਕਿ ਧੀਆਂ ਦੇ ਸਨਮਾਨ ਵਿੱਚ ਸਿਹਤ ਵਿਭਾਗ ਦੇ ਅਜਿਹੇ ਉਪਰਾਲਿਆਂ ਨਾਲ ਸਮਾਜ ਵਿੱਚ ਧੀ ਨੂੰ ਕੁੱਖ ਵਿੱਚ ਮਾਰਨ ਦੀ ਸਮਾਜਿਕ ਬੁਰਾਈ ਨੂੰ ਜ਼ਰੂਰ ਠੱਲ੍ਹ ਪਵੇਗੀ। ਇਸ ਸਮਾਜਿਕ ਅਲਾਮਤ ਨੂੰ ਖਤਮ ਕਰਨ ਲਈ ਸਮਾਜਿਕ ਚੇਤਨਾ ਅਤੇ ਵਚਨਬੱਧਤਾ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਸਤਵਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਉਦੇਸ਼ ਧੀਆਂ ਸਮਾਜ ਵਿਚ ਬਰਾਬਰਤਾ ਦਾ ਅਧਿਕਾਰ ਦੇਣ ਲਈ ਲੋਕਾਂ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਭਾਰਤ ਦੀਆਂ ਚੈਂਪੀਅਨ ਖਿਡਾਰਣਾਂ ਸ਼ਾਇਨਾ ਨੇਹਵਾਲ, ਪੀ.ਵੀ. ਸੰਧੂ, ਬਾਕਸਰ ਮੈਰੀ ਕਾਮ ਦੀ ਤਰ੍ਹਾਂ ਅੱਜ ਸਾਡੇ ਸਮਾਜ ਤੇ ਦੇਸ਼ ਅੱਗੇ ਲੈ ਕੇ ਜਾਣ ਚ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਅੰਤ ਗੁਰਸੇਵਾ ਕਾਲਜ, ਪਨਾਮ ਦੀਆਂ ਨਰਸਿੰਗ ਵਿਦਿਆਥਣਾਂ ਨੇ ਸਭਿਆਚਾਰਕ ਗਿੱਧਾ ਵੀ ਪੇਸ਼ ਕੀਤਾ। ਸਮੂਹ ਸਟਾਫ਼ ਨੇ ਲੋਹੜੀ ਬਾਲੀ ਅਤੇ ਢੋਲ ਦੇ ਡਗਿਆਂ 'ਤੇ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਫਾਰਮੇਸੀ ਅਫਸਰ ਪਰਮਵੀਰ ਪ੍ਰਿੰਸ, ਨਰਸਿੰਗ ਸਿਸਟਰ ਸਤਵਿੰਦਰ ਕੌਰ, ਪੂਜਾ ਸਮੇਤ ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।