ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਸਫਾਈ ਸੇਵਕ ਕਰਮਚਾਰੀਆਂ ਨੇ ਮਣਾਈ ਲੋਹੜੀ

ਐਸ ਏ ਐਸ ਨਗਰ, 13 ਜਨਵਰੀ - ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ ਸਫਾਈ ਸੇਵਕ ਕਰਮਚਾਰੀਆਂ ਵਲੋਂ ਇਕੱਠ ਕਰਕੇ ਲੋਹੜੀ ਦਾ ਤਿਉਹਾਰ ਮਣਾਹਿਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸੀਟੂ ਦੇ ਜਿਲਾ ਪ੍ਰਧਾਨ ਗੁਰਦੀਪ ਸਿੰਘ ਅਤੇ ਕਾਰਪੋਰੇਸ਼ਨ ਮਹਾ ਸੰਘ ਦੇ ਪ੍ਰਧਾਨ ਤਾਰਾ ਸਿੰਘ ਨੇ ਕੀਤੀ।

ਇਸ ਮੌਕੇ ਅੱਗ ਬਾਲ ਕੇ ਲੋਹੜੀ ਮਨਾਈ ਗਈ ਅਤੇ ਸਫਾਈ ਸੇਵਕਾਂ ਨੂੰ ਲੋਹੜੀ ਦਾ ਸਾਮਾਨ ਵੰਡ ਕੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਹਰਵਿੰਦਰ ਸਿੰਘ, ਰਕੇਸ ਰਾਣਾ, ਸੁਪਰਵਾਈਜ਼ਰ ਵਿਨੋਦ ਕੁਮਾਰ, ਗੁਰਵਿੰਦਰ ਸਿੰਘ, ਲਛਮੀ, ਸੀਮਾ ਅਤੇ ਹੋਰ ਸਫਾਈ ਕਰਮਚਾਰੀ ਹਾਜ਼ਰ ਸਨ।