ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਆਗਾਜ਼ ਮੌਕੇ ਪ੍ਰਿੰਸੀਪਲ ਸਾਹਿਬ, ਸਟਾਫ਼ ਤੇ ਵਿਦਿਆਰਥੀਆਂ ਨੇ ਤਿਲਚੌਲੀ ਪਾ ਕੇ ਲੋਹੜੀ ਦੀ ਅਗਨੀ ਨੂੰ ਪ੍ਰਚੰਡ ਕੀਤਾ ਤੇ ਈਸ਼ਰ ਆਏ ਦਲਿੱਦਰ ਜਾਏ ਦੀ ਕਾਮਨਾ ਕੀਤੀ।

ਇਸ ਮੌਕੇ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਧੀਆਂ-ਪੁੱਤਾਂ ਦੇ ਵਖਰੇਵੇਂ ਨੂੰ ਤਿਆਗਦਿਆਂ ਦੋਵਾਂ ਦੇ ਜਨਮ ਦੀ ਖੁਸ਼ੀ ਮਨਾਉਣ ਦੀ ਸਾਡੇ ਸਮਾਜ ਵਿੱਚ ਕ੍ਰਾਂਤੀ ਆਈ ਹੈ ਜਿਸ ਵਿੱਚ ਪੜ੍ਹੇ-ਲਿਖੇ ਵਰਗ ਦਾ ਵੱਡਾ ਯੋਗਦਾਨ ਹੈ ਤੇ ਇਸ ਨੇ ਪੰਜਾਬੀਆਂ ਦਾ ਸਿਰ ਮਾਣ‌ ਨਾਲ ਹੋਰ ਉੱਚਾ ਕੀਤਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਅਤ ਦੀ ਤਰਜਮਾਨੀ ਕਰਦਾ ਇਹ ਤਿਉਹਾਰ ਹਰ ਇੱਕ ਨੂੰ ਨੱਚ-ਗਾ ਕੇ ਭਰਪੂਰ ਖੁਸ਼ੀ ਨਾਲ਼ ਮਨਾਉਣਾ ਚਾਹੀਦਾ ਹੈ। ਪ੍ਰੋ. ਗੁਰਪ੍ਰੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਲੋਹੜੀ ਦੇ ਪਿਛੋਕੜ ਬਾਰੇ ਚਰਚਾ ਕੀਤੀ ਤੇ ਦੱਸਿਆ ਕਿ ਲੋਹੜੀ ਦਾ ਤਿਉਹਾਰ ਹਾੜੀ ਦੀ ਫ਼ਸਲ ਦੀ ਪ੍ਰਫੁੱਲਤਾ ਦੀ ਕਾਮਨਾ, ਇੱਜ਼ਤਾਂ ਦੇ ਰਾਖੇ ਲੋਕ ਨਾਇਕ ਦੁੱਲਾ ਭੱਟੀ ਵੱਲੋਂ ਗ਼ਰੀਬ ਤੇ ਲੋੜਵੰਦ ਧੀਆਂ ਦੇ ਕਾਰਜ ਰਚਾਉਣ ਆਦਿ ਨਾਲ ਵੀ ਸੰਬੰਧਿਤ ਹੈ। ਪ੍ਰੋ. ਤਜਿੰਦਰ ਸਿੰਘ ਹੁਰਾਂ ਨੇ ਇਸ ਸਮਾਗਮ 'ਚ ਹਾਜ਼ਰ ਹੋਏ ਸਮੂਹ ਟੀਚਿੰਗ,ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਸਾਨੂੰ ਆਪਣੇ ਜੀਵਨ ਵਿੱਚ ਤਿਉਹਾਰਾਂ ਦੀ ਅਹਿਮੀਅਤ ਨੂੰ ਪਛਾਣਦਿਆਂ ਹਰ ਤਿਉਹਾਰ ਮਨਾਉਣਾ ਹੈ ਕਿਉਂਕਿ ਹਰ ਤਿਉਹਾਰ ਨਾਲ ਕੋਈ ਨਾ ਕੋਈ ਸੰਦੇਸ਼ ਜ਼ਰੂਰ ਜੁੜਿਆ ਹੁੰਦਾ ਹੈ ਜਿਸ ਨੂੰ ਮਾਨਵੀ ਜੀਵਨ ਵਿੱਚ ਲਾਗੂ ਕਰਨਾ ਹੁੰਦਾ ਹੈ। ਲੋਹੜੀ ਮਨਾਉਂਦਿਆਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੱਡੂ, ਮੂੰਗਫਲੀ ਤੇ ਰਿਉੜੀਆਂ ਆਦਿ ਵੰਡੀਆਂ ਗਈਆਂ ਤੇ ਸਮੂਹ ਸਟਾਫ਼ ਨੇ ਲੋਹੜੀ ਦੀ ਅੱਗ ਦੁਆਲ਼ੇ ਬੈਠ ਕੇ ਇਸ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਪ੍ਰੋ. ਹਰਜੋਤ ਸਿੰਘ, ਪਰਮਜੀਤ ਸਿੰਘ (ਸੁਪ੍ਰਿੰਟੈਂਡੈਂਟ), ਪ੍ਰੋ. ਮੋਹਣ ਸਿੰਘ, ਮੁਕੇਸ਼ ਕੁਮਾਰ, ਅਮਨਦੀਪ ਸਿੰਘ, ਕੁਲਦੀਪ ਚੰਦ, ਦਲਜੀਤ ਕਟਾਰੀਆ, ਪ੍ਰੋ. ਅਮਨਦੀਪ ਕੌਰ, ਗੁਰਪ੍ਰੀਤ ਸਿੰਘ, ਅਮਨ ਕੰਡਾ,ਪ੍ਰੋ. ਪੂਜਾ, ਪ੍ਰੋ. ਮਨਜੀਤ ਕੌਰ, ਪ੍ਰੋ. ਹਰਪਾਲ ਕੌਰ ਆਦਿ ਹਾਜ਼ਰ ਸਨ।