ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਐਸ ਏ ਐਸ ਨਗਰ, 17 ਜਨਵਰੀ - ਦਸ਼ਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅੱਜ ਐਸ ਏ ਐਸ ਨਗਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧੀ ਵਿੱਚ ਵੱਖ ਵੱਖ ਗਰੂਘਰਾਂ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਐਸ ਏ ਐਸ ਨਗਰ, 17 ਜਨਵਰੀ - ਦਸ਼ਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਅੱਜ ਐਸ ਏ ਐਸ ਨਗਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧੀ ਵਿੱਚ ਵੱਖ ਵੱਖ ਗਰੂਘਰਾਂ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਸੰਗਤ ਜੁੜਣੀ ਆਰੰਭ ਹੋ ਗਈ ਸੀ ਅਤੇ ਸਾਰਾ ਦਿਨ ਗੁਰੂਘਰਾਂ ਵਿੱਚ ਪੂਰੀ ਰੌਣਕ ਰਹੀ। ਇਸ ਦੌਰਾਨ ਇਤਿਹਾਸਕ ਗੁਰੂਦੁਆਰਾ ਸ੍ਰੀ ਅੰਬ ਸਾਹਿਬ, ਇਤਿਹਾਸਕ ਗੁਰੂਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਗੁਰੂਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1, ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗਵੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸਾਚਾ ਧੰਨ ਸਾਹਹਿਬ, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼ 9, ਗਰੂਦੁਆਰਾ ਸਾਹਿਬ ਫੇਜ਼ 10, ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਸੈਕਟਰ 66, ਗੁਰੂਦੁਆਰਾ ਸਾਹਿਬ ਸੈਕਟਰ 70, ਗੁਰੂਦੁਆਰਾ ਸਾਹਿਬ ਸੈਥਟਰ 71, ਗੁਰੂਦੁਆਰਾ ਸਾਹਿਬ ਸੈਕਟਰ 69 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਸੰਗਤ ਵਲੋਂ ਹਾਜਰੀਆਂ ਲਗਵਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਅਜ਼ਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਲਵਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।