
ਪਿੰਡ ਚੱਕ ਪ੍ਰੇਮਾ ਵਿਖੇ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ
ਨਵਾਂਸ਼ਹਿਰ - ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਪ੍ਰੇਮਾ ਤਹਿਸੀਲ ਫਗਵਾੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੀ ਪਰਿਕ੍ਰਮਾ ਕਰਦਾ ਸ਼ਾਮ ਨੂੰ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
ਨਵਾਂਸ਼ਹਿਰ - ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਪ੍ਰੇਮਾ ਤਹਿਸੀਲ ਫਗਵਾੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੀ ਪਰਿਕ੍ਰਮਾ ਕਰਦਾ ਸ਼ਾਮ ਨੂੰ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਕਵੀਸ਼ਰੀ ਜੱਥਾ ਗਿਆਨੀ ਜੋਗਾ ਸਿੰਘ ਭਾਗੋਵਾਲੀਆ ਅਤੇ ਸਾਥੀਆਂ ਨੇ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਨਗਰ ਕੀਰਤਨ ਦਾ ਥਾਂ-ਥਾਂ ‘ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਨੇ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜਾ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੀ ਸੇਵਾ ਵਿਚ ਵੱਖ ਵੱਖ ਤਰ੍ਹਾਂ ਦੇ ਫਲ ਫਰੂਟ ਅਤੇ ਪਕਵਾਨਾਂ ਦਾ ਲੰਗਰ ਅਟੁੱਟ ਵਰਤਾਇਆ ਗਿਆ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਵਿਚ ਹਾਜਰੀਆਂ ਭਰ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ। ਉਹਨਾਂ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਉੁਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਤੇ ਰਾਗੀ-ਢਾਡੀ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ। ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਨਗਰ ਕੀਰਤਨ ਵਿਚ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਸ਼ਾਮਲ ਸਨ।
