ਸ੍ਰੀ ਰਾਮ ਦੇ ਰੰਗ ਵਿੱਚ ਰੰਗਿਆ ਗਿਆ ਪੂਰਾ ਖੇਤਰ
ਐਸਏਐਸ ਨਗਰ, 22 ਜਨਵਰੀ - ਅਯੁਧਿਆ ਵਿੱਚ ਸ੍ਰੀ ਰਾਮ ਮੰਦਰ ਵਿਖੇ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਤੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਸਥਿਤ ਲਗਭਗ ਸਾਰੇ ਹੀ ਮੰਦਰਾ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੰਦਰਾਂ ਵਿੱਚ ਹਵਨ ਯੱਗ ਕਰਵਾਏ ਗਏ ਅਤੇ ਦੁਪਹਿਰ ਵੇਲੇ ਅਯੁਧਿਆ ਵਿਖੇ ਹੋਏ ਪ੍ਰਾਣ ਪ੍ਰਤਿਸ਼ਠਾ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਮੌਕੇ ਜਿੱਥੇ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ ਵਲੋਂ ਇਹਨਾਂ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਗਈ ਉੱਥੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਸ੍ਰੀ ਰਾਮ (ਅਤੇ ਵੋਟਰਾਂ) ਦਾ ਅਸ਼ੀਰਵਾਦ ਲੈਣ ਲਈ ਮੰਦਰਾਂ ਵਿੱਚ ਮੱਥਾ ਟੇਕਦੇ ਨਜਰ ਆਏ।

ਇਸ ਦੌਰਾਨ ਜਿੱਥੇ ਭਾਜਪਾ ਦੇ ਉੱਤਰਾਖੰਡ ਦੇ ਰਾਜਸਭਾ ਮੈਂਬਰ ਸ੍ਰੀ ਨਰੇਸ਼ ਚੰਦਰ ਬਾਂਸਲ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਜਿਲ੍ਹੇ ਦੇ ਵੱਖ ਵੱਖ ਮੰਦਰਾਂ ਵਿੱਚ ਕਰਵਾਏ ਗਏ ਸਮਾਗਮਾਂ ਦੌਰਾਨ ਸ਼ਮੂਲੀਅਤ ਕੀਤੀ ਗਈ ਉੱਥੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਅਤੇ ਸਾਬਕਾ ਵਿਧਾਇਕ ਅਤੇ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਵੀ ਇਸ ਮੌਕੇ ਸਾਥੀਆਂ ਸਮੇਤ ਵੱਖ ਵੱਖ ਮੰਦਰਾਂ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਸ਼ਾਮਿਲ ਹੁੰਦਿਆਂ ਹਾਜਰੀ ਲਗਵਾਈ।
ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਬਲਜੀਤ ਕੌਰ, ਮਾਸਟਰ ਚਰਨ ਸਿੰਘ , ਭਾਜਪਾ ਦੇ ਸੂਬਾ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ, ਭਾਜਪਾ ਆਗੂ ਰਮੇਸ਼ ਵਰਮਾ, ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਹਰਦੇਵ ਸਿੰਘ ਉੱਭਾ ਅਤੇ ਹੋਰਨਾਂ ਆਗੂਆਂ ਵਲੋਂ ਵੀ ਵੱਖ ਵੱਖ ਮੰਦਰਾ ਵਿੱਚ ਹਾਜਰੀ ਲਗਵਾਉਂਦਿਆਂ ਸ੍ਰੀ ਰਾਮ ਦੇ ਭਗਤਾਂ ਨੂੰ ਪ੍ਰਾਣ ਪ੍ਰਤਿਸ਼ਠਾ ਦੇ ਸਮਾਗਮ ਦੀ ਮੁਬਾਰਕਬਾਦ ਦਿੱਤੀ।
ਇਸ ਦੌਰਾਨ ਸ਼ਹਿਰ ਅਤੇ ਆਸ ਪਾਸ ਦੇ ਖੇਤਰ ਵਿੱਚ ਜਿੱਥੇ ਸਵੇਰ ਵੇਲੇ ਸ਼ੋਭਾ ਯਤਰਾਵਾਂ ਦਾ ਆਯੋਜਨ ਕੀਤਾ ਗਿਆ ਉੱਥੇ ਸ੍ਰੀ ਰਾਮ ਦੇ ਸ਼ਰਧਾਲੂਆਂ ਵਲੋਂ ਵੱਖ ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ। ਕੜਾਕੇ ਦੀ ਠੰਡ ਵਿੱਚ ਵੀ ਮੰਦਰਾਂ ਵਿੱਚ ਭਾਰੀ ਭੀੜ ਨਜਰ ਆਈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਮੰਦਰਾਂ ਵਿੱਚ ਪਹੁੰਚ ਦੇ ਸ਼ੀਸ਼ ਨਿਵਾਉਂਦਿਆਂ ਅਯੁਧਿਆ ਵਿਖੇ ਸ੍ਰੀ ਰਾਮ ਮੰਦਰ ਵਿੱਚ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਸਾਂਝੀ ਕੀਤੀ। ਅਤੇ ਪੂਰਾ ਮਾਹੌਲ ਸ੍ਰੀ ਰਾਮ ਦੇ ਰੰਗ ਵਿਚ ਰੰਗਿਆ ਗਿਆ। ਇਸ ਦੌਰਾਨ ਥਾਂ ਥਾਂ ਤੇ ਸ੍ਰੀ ਰਾਮ ਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਵਧਾਈ ਦੇਣ ਵਾਲੇ ਬੋਰਡ, ਸ੍ਰੀ ਰਾਮ ਦੀ ਫੋਟੋ ਵਾਲੇ ਕੇਸਰੀਆ ਝੰਡੇ ਲੱਗੇ ਨਜਰ ਆਏ ਅਤੇ ਲੋਕਾਂ ਵਿੱਚ ਅਯੁਧਿਆ ਮੰਦਰ ਵਿੱਚ ਹੋਏ ਸਮਾਗਮ ਪ੍ਰਤੀ ਭਾਰੀ ਉਤਸ਼ਾਹ ਨਜਰ ਆਇਆ।