ਹਲਕੇ ਦੇ ਪਿੰਡਾਂ 'ਚ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡਾਂਗੇ - ਵਿਧਾਇਕਾ ਸੰਤੋਸ਼ ਕਟਾਰੀਆ ਬਲਾਚੌਰ
ਸੜੋਆ - ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ 'ਚ ਚਲਾਈ ਜਾ ਰਹੀ ਵਿਕਾਸ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਪਿੰਡ ਰੱਤੇਵਾਲ ਵਿਖੇ ਵਾਟਰ ਸਪਲਾਈ ਦੇ ਟਿਊਬਵੈੱਲ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਉਪਰੰਤ ਲੋਕ ਅਰਪਿਤ ਕੀਤਾ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਆਖਿਆ ਕਿ ਹਲਕੇ ਦੇ ਵਿਕਾਸ ਲਈ ਉਹਨਾਂ ਦੀ ਸਰਕਾਰ ਵਲੋਂ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

ਉਹਨਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀ ਹਰ ਸੁੱਖ ਸਹੂਲਤ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਦਿਆਂ ਵੱਡੀ ਗਿਣਤੀ ਵਿੱਚ ਹਲਕੇ ਦੇ ਪਿੰਡਾਂ 'ਚ ਟਿਊਬਵੈੱਲ ਲਗਾਏ ਜਾ ਰਹੇ ਹਨ। ਉਥੇ ਹੀ ਪਿੰਡਾਂ ਦੀਆਂ ਗਲੀਆਂ ਤੇ ਸੰਪਰਕ ਸੜਕਾਂ ਦੀ ਹਾਲਤ ਨੂੰ ਵੀ ਸੁਧਾਰਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਅਗਰ ਕਿਸੇ ਪਿੰਡ ਨੂੰ ਵੀ ਵਿਕਾਸ ਕਾਰਜਾਂ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨਾ ਝਿਜਕ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਹ ਲੋਕ ਸੇਵਾ ਲਈ ਹਮੇਸ਼ਾਂ ਤਿਆਰ ਹਨ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੇ ਵਿਕਾਸ ਸੰਬੰਧੀ ਕੰਮਾਂ ਲਈ ਖਜਾਨੇ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਲਈ ਖੁੱਲੇ ਹਨ। ਜਿਸ ਲਈ ਉਹ ਆਪਣੇ ਇਲਾਕੇ ਦੇ ਵਿਕਾਸ ਲਈ ਵਧੇਰੇ ਫੰਡ ਮੁਹੱਈਆ ਕਰਵਾ ਕੇ ਇਲਾਕੇ ਦੀ ਨੁਹਾਰ ਨੂੰ ਬਦਲਣ ਵਿਚ ਕੋਈ ਵੀ ਕਸਰ ਨਹੀਂ ਛੱਡਣਗੇ।
ਉਹਨਾਂ ਹੋਰ ਆਖਿਆ ਕਿ ਉਹ ਬਿਨਾ ਕਿਸੇ ਭੇਦਭਾਵ ਇਲਾਕੇ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹਨ। ਇਸ ਮੌਕੇ ਟਿਊਬਵੈੱਲ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਵੀ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ, ਸਰਪੰਚ ਦਰਸ਼ਨ ਲਾਲ, ਸਾਬਕਾ ਸਰਪੰਚ ਦੇਵ ਰਾਜ ਬੱਗਾ, ਡਾਕਟਰ ਪ੍ਰੇਮ ਖਟਾਣਾ, ਰਾਮ ਸ਼ਰਨ, ਚੌਧਰੀ ਗੁਰਨਾਮ ਖਟਾਣਾ, ਰਾਮ ਸ਼ਾਹ ਪੰਚ, ਤੀਰਥ ਖਟਾਣਾ ਪੰਚ, ਲੱਕੀ ਆਸਟ੍ਰੇਲੀਆ, ਦੇਵੀ ਲਾਲ ਖਟਾਣਾ, ਹਰਮੇਸ਼ ਲਾਲ ਪੰਚ, ਯਸ਼ਪਾਲ ਖਟਾਣਾ, ਬਲਰਾਜ ਖਟਾਣਾ, ਸੇਠੀ ਖਟਾਣਾ, ਚਮਨ ਲਾਲ ਖਟਾਣਾ, ਰੌਸ਼ਨ ਲਾਲ, ਸ਼ੰਕਰ ਦਾਸ, ਦਰਸ਼ਣ ਲਾਲ ਕਸਾਣਾ, ਧਰਮ ਪਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।