
ਬੱਚੇ ਆਪਣੀ ਸੁਰੱਖਿਆ ਲਈ ਔਖ਼ੇ ਸਮੇਂ 1098 ਨੰਬਰ ਤੇ ਮਦਦ ਲੈਣ
ਨਵਾਂਸ਼ਹਿਰ 23 ਦਸੰਬਰ 2024- ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ ਜੇ ਐਮ ਕਮ ਸਕੱਤਰ ਕਮਲਦੀਪ ਸਿੰਘ ਧਾਲੀਵਾਲ-ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ| ਜਿਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ ਐਲ ਵੀ ਦੇਸ ਰਾਜ ਬਾਲੀ ਨੇ ਕਿਹਾ ਕਿ ਬੱਚਿਆਂ ਨਾਲ਼ ਹੁੰਦੀਆਂ ਜ਼ਿਆਦਤੀਆਂ ਅਤੇ ਛੇੜਛਾੜ ਦੀਆਂ ਘਟਨਾਵਾਂ ਤੋਂ ਬਚਣ ਲਈ ਬੱਚੇ ਆਪਣੇ ਮਾਪਿਆਂ ਨਾਲ ਜਾਂ ਅਧਿਆਪਕਾਂ ਨਾਲ ਇਸ ਪ੍ਰਤੀ ਜ਼ਰੂਰ ਦੱਸਣ
ਨਵਾਂਸ਼ਹਿਰ 23 ਦਸੰਬਰ 2024- ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ ਜੇ ਐਮ ਕਮ ਸਕੱਤਰ ਕਮਲਦੀਪ ਸਿੰਘ ਧਾਲੀਵਾਲ-ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਸੈਮੀਨਾਰ ਆਯੋਜਿਤ ਕੀਤਾ ਗਿਆ| ਜਿਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ ਐਲ ਵੀ ਦੇਸ ਰਾਜ ਬਾਲੀ ਨੇ ਕਿਹਾ ਕਿ ਬੱਚਿਆਂ ਨਾਲ਼ ਹੁੰਦੀਆਂ ਜ਼ਿਆਦਤੀਆਂ ਅਤੇ ਛੇੜਛਾੜ ਦੀਆਂ ਘਟਨਾਵਾਂ ਤੋਂ ਬਚਣ ਲਈ ਬੱਚੇ ਆਪਣੇ ਮਾਪਿਆਂ ਨਾਲ ਜਾਂ ਅਧਿਆਪਕਾਂ ਨਾਲ ਇਸ ਪ੍ਰਤੀ ਜ਼ਰੂਰ ਦੱਸਣ, ਔਖੇ ਵੇਲੇ ਅਤੇ ਸੈਕਸੁਅਲ ਹਰਾਸਮੈਂਟ ਦੀਆਂ ਘਟਨਾਵਾਂ ਤੋਂ ਬਚਣ ਲਈ 1098 ਚਾਈਲਡ ਹੈਲਪ ਲਾਈਨ ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ। ਦੇਸ ਰਾਜ ਬਾਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ ਵਿੱਚ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਜਿਸ ਵਿੱਚ ਆਪਸੀ ਗੱਲਬਾਤ ਅਤੇ ਰਾਜ਼ੀਨਾਮੇ ਰਾਹੀਂ ਫੈਸਲੇ ਕੀਤੇ ਜਾਂਦੇ ਹਨ। ਅਥਾਰਟੀ ਸੰਬੰਧੀ ਜ਼ਿਆਦਾ ਜਾਣਕਾਰੀ ਲਈ 1968 ਟੋਲ ਫਰੀ ਨੰਬਰ ਤੇ ਡਾਇਲ ਕੀਤਾ ਜਾ ਸਕਦਾ ਹੈ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ, ਰੇਨੂੰ ਧੰਜਲ ਲਅ ਵਿਦਿਆਰਥਣ ਦੇਸ ਰਾਜ ਬਾਲੀ, ਸਕੂਲ ਦੇ ਮੁੱਖ ਅਧਿਆਪਕਾ ਮੀਨਾਕਸ਼ੀ ਭੱਲਾ ਅਤੇ ਸਕੂਲ ਸਟਾਫ਼ ਹਾਜ਼ਰ ਸਨ।
