ਓਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸੰਗੀਤਮਈ ਪ੍ਰੋਗਰਾਮ ਦਾ ਆਯੋਜਨ

ਐਸ ਏ ਐਸ ਨਗਰ, 6 ਨਵੰਬਰ- ਓਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸੰਗੀਤਮਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ.ਦਰਪਨ ਆਹਲੂਵਾਲੀਆ, ਏ.ਸੀ.ਪੀ, ਮੁਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਨੌਰਡ ਐਂਗਲੀਆ ਐਜੂਕੇਸ਼ਨ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਕ੍ਰਿਸਟੋਫਰ ਸ਼ਾਰਟ ਨੇ ਵਿਸ਼ੇਸ਼ ਤੌਰ ਤੇ ਨੇ ਸ਼ਿਰਕਤ ਕੀਤੀ।

ਐਸ ਏ ਐਸ ਨਗਰ, 6 ਨਵੰਬਰ- ਓਕਰੇਜ਼ ਇੰਟਰਨੈਸ਼ਨਲ ਸਕੂਲ ਵੱਲੋਂ ਸਾਲਾਨਾ ਸੰਗੀਤਮਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ.ਦਰਪਨ ਆਹਲੂਵਾਲੀਆ, ਏ.ਸੀ.ਪੀ, ਮੁਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਨੌਰਡ ਐਂਗਲੀਆ ਐਜੂਕੇਸ਼ਨ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਕ੍ਰਿਸਟੋਫਰ ਸ਼ਾਰਟ ਨੇ ਵਿਸ਼ੇਸ਼ ਤੌਰ ਤੇ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸੰਗੀਤ ਦੀਆਂ ਧੁਨਾਂ ਦਾ ਜਾਦੂ ਬਿਖੇਰਦੇ ਹੋਏ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ।

ਸਮਾਰੋਹ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ ਨੇ ਸਕੂਲ ਬੈਂਡ ਦੀ ਪੇਸ਼ਕਾਰੀ ਦਿਤੀ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਇੱਕ ਤੋਂ ਬਾਅਦ ਇੱਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਇੱਕ ਨਾਟਕ ਵੀ ਖੇਡਿਆ ਗਿਆ ਜਿਸ ਨਾਟਕ ਰਾਹੀਂ ਸਮਝਾਇਆ ਗਿਆ ਕਿ ਸਾਨੂੰ ਮੁਸੀਬਤਾਂ ਵਿਚ ਹਾਰ ਨਾ ਮੰਨਦੇ ਹੋਏ ਹੌਸਲੇ ਅਤੇ ਉਮੀਦ ਨਾਲ ਜ਼ਿੰਦਗੀ ਜਿਊਣਾ ਚਾਹੀਦੀ ਹੈ। ਅਖੀਰ ਵਿਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਸ਼ੋਅ ਦਾ ਮੁੱਖ ਆਕਰਸ਼ਨ ਰਿਹਾ।

ਸਕੂਲ ਦੇ ਪ੍ਰਿੰਸੀਪਲ ਸੁਮਨ ਕਾਲੜਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ, ਸਕੂਲ ਦੇ ਹੁਣ ਤੱਕ ਦੇ ਸਫ਼ਰ ਅਤੇ ਭਵਿਖ ਦੀਆਂ ਯੋਜਨਾਵਾਂ ਸੰਬੰਧੀ ਜਾਣਕਾਰੀ ਦਿੱਤੀ।