6.27 ਗ੍ਰਾਮ ਕੋਕੀਨ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋ 6.27 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਚੰਡੀਗੜ੍ਹ ਪੁਲੀਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਗਸ਼ਤ ਡਿਊਟੀ ਦੌਰਾਨ ਨਿਊ ਇੰਦਰਾ ਕਾਲੋਨੀ ਮਨੀਮਾਜਰਾ, ਚੰਡੀਗੜ੍ਹ ਦੇ ਇੱਕ ਘਰ ਵਿੱਚ ਵਿਖੇ ਛਾਪੇਮਾਰੀ ਕਰਕੇ ਗੁਰਮੀਤ ਉਰਫ਼ ਵਿਸ਼ਾਲ (ਉਮਰ 23 ਸਾਲ) ਨੂੰ ਕਾਬੂ ਕੀਤਾ ਹੈ। ਇਸ ਵਿਅਕਤੀ ਤੋਂ 6.27 ਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਪੁਲੀਸ ਵਲੋਂ ਐਨ ਡੀ ਪੀ ਐਸ ਐਕਟ ਦੀ ਧਾਰਾ 21 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।