ਤੀਰਥ ਯਾਤਰਾ ਤਹਿਤ ਬੱਸ ਕੀਤੀ ਰਵਾਨਾ

ਨਵਾਂਸ਼ਹਿਰ - ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਨਾ ਸਿਰਫ਼ ਪੂਰਾ ਕੀਤਾ ਜਾ ਰਿਹਾ ਹੈ ਸਗੋਂ ਪੰਜਾਬ ਸਰਕਾਰ ਹੋਰ ਲੋਕ ਭਲਾਈ ਦੇ ਕੰਮਾਂ ਵਿੱਚ ਵੀ ਸ਼ਾਨਦਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਸਰਕਾਰ ਵੱਲੋਂ ਲੋਕਾਂ ਲਈ ਚਲਾਈ ਗਈ ਤੀਰਥ ਯਾਤਰਾ ਸਕੀਮ ਦਾ ਲੋਕ ਭਰਪੂਰ ਲਾਭ ਲੈ ਰਹੇ ਹਨ ਅਤੇ ਇਸ ਲਈ ਸਰਕਾਰ ਦੇ ਧੰਨਵਾਦੀ ਹਨ।

ਇਹ ਗੱਲ ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਤੀਰਥ ਯਾਤਰਾ ਸਕੀਮ ਤਹਿਤ ਨਵਾਂਸ਼ਹਿਰ ਤੋਂ ਬੱਸ ਦੇ ਰਵਾਨਾ ਹੋਣ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ ਅਤੇ ਆਪਸੀ ਤਾਲਮੇਲ ਦੀ ਘਾਟ ਕਾਰਨ ਉਹ ਅਜਿਹਾ ਨਹੀਂ ਕਰ ਪਾ ਰਹੇ ਸਨ ਪਰ ਹੁਣ ਕਿਸੇ ਨੂੰ ਵੀ ਤੀਰਥ ਯਾਤਰਾ ਬਾਰੇ ਸੋਚਣਾ ਨਹੀਂ ਪਵੇਗਾ। ਆਉਣ ਵਾਲੇ ਸਮੇਂ ਵਿੱਚ ਨਵਾਂਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਧਾਰਮਿਕ ਸਥਾਨਾਂ ਲਈ ਹੋਰ ਬੱਸਾਂ ਰਵਾਨਾ ਹੋਣਗੀਆਂ। ਇਸ ਮੌਕੇ ਬਲਾਕ ਪ੍ਰਧਾਨ ਦਲਜੀਤ ਸਿੰਘ, ਪਿੰਕਾ ਉੱਮਟ, ਜਸਪਾਲ ਸਿੰਘ, ਰਾਜ ਕੁਮਾਰ, ਪਰਸ਼ੋਤਮ ਲਾਲ, ਇੰਦਰਜੀਤ ਸਿੰਘ, ਗਿਆਨ ਸਿੰਘ, ਬਾਬਾ ਪ੍ਰੇਮਜੀਤ ਸਿੰਘ ਆਦਿ ਹਾਜ਼ਰ ਸਨ।