ਅਲਾਚੌਰ ਵਿਖੇ ਖੂਨਦਾਨ ਕੈਂਪ 30 ਨੂੰ

ਨਵਾਂਸ਼ਹਿਰ - ਨਜ਼ਦੀਕੀ ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਸੰਤ ਖੇਮ ਸਿੰਘ ਦੀ ਕੁਟੀਆ ਵਿਖੇ ਸੰਤ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ 30 ਜਨਵਰੀ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।

ਨਵਾਂਸ਼ਹਿਰ - ਨਜ਼ਦੀਕੀ ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਸੰਤ ਖੇਮ ਸਿੰਘ ਦੀ ਕੁਟੀਆ ਵਿਖੇ ਸੰਤ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ 30 ਜਨਵਰੀ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਟੀਵੇਟਰ ਨੰਬਰਦਾਰ ਦੇਸ ਰਾਜ ਬਾਲੀ ਨੇ ਦੱਸਿਆ ਕਿ ਬਲੱਡ ਸੈਂਟਰ ਨਵਾਂਸ਼ਹਿਰ ਦੀ ਟੀਮ ਵੱਲੋਂ ਲਗਾਏ ਜਾ ਰਹੇ ਕੈਂਪ ਦੌਰਾਨ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਤੋਹਫ਼ੇ ਦੇਕੇ ਸਨਮਾਨਿਤ ਕੀਤਾ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।