
ਮਾਨ ਸਰਕਾਰ ਦੇ ਫ਼ੈਸਲਿਆਂ ਨਾਲ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ - ਰਣਜੋਧ ਸਿੰਘ ਹਡਾਣਾ
ਪਟਿਆਲਾ, 29 ਜਨਵਰੀ - ਬੀਤੇ ਦਿਨੀਂ ਮਾਨ ਸਰਕਾਰ ਵਲੋਂ ਲਏ ਗਏ ਫੈਸਲਿਆਂ ਨੂੰ ਲੈ ਕੇ ਪੰਜਾਬ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਪਟਿਆਲਾ ਵਾਸੀ "ਆਪ" ਦੇ ਸੂਬਾ ਸਕੱਤਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਨੂੰ ਵਧਾਈਆਂ ਦੇਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਮਾਨ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਕਈ ਤਰ੍ਹਾਂ ਦੇ ਅਹਿਮ ਐਲਾਨ ਕੀਤੇ ਗਏ
ਪਟਿਆਲਾ, 29 ਜਨਵਰੀ - ਬੀਤੇ ਦਿਨੀਂ ਮਾਨ ਸਰਕਾਰ ਵਲੋਂ ਲਏ ਗਏ ਫੈਸਲਿਆਂ ਨੂੰ ਲੈ ਕੇ ਪੰਜਾਬ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਪਟਿਆਲਾ ਵਾਸੀ "ਆਪ" ਦੇ ਸੂਬਾ ਸਕੱਤਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਨੂੰ ਵਧਾਈਆਂ ਦੇਣ ਲਈ ਉਨ੍ਹਾਂ ਦੇ ਦਫ਼ਤਰ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਮਾਨ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਕਈ ਤਰ੍ਹਾਂ ਦੇ ਅਹਿਮ ਐਲਾਨ ਕੀਤੇ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਦਵਾਈਆਂ ਅੰਦਰੋਂ ਹੀ ਮਿਲਣਾ, ਕੱਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਮੁੜ ਤੋਂ ਬਹਾਲ ਕਰਨਾ, ਸਾਬਕਾ ਫੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਧਾ ਕੇ ਦੱਸ ਹਜ਼ਾਰ ਰੁਪਏ ਕਰਨਾ, ਰਾਸ਼ਨ ਦੀ ਜਲਦ ਡੋਰ ਸਟੈਪ ਡਿਲਵਰੀ, ਫਰਿਸ਼ਤੇ ਸਕੀਮ ਨੂੰ ਮਨਜ਼ੂਰੀ, ਪੀ ਪੀ ਐਸ ਸੀ ਦੇ ਚੈਅਰਮੈਨ ਜਤਿੰਦਰ ਔਲਖ ਦੀ ਨਿਯੁਕਤੀ 'ਤੇ ਮੋਹਰ ਅਤੇ ਪੰਜਾਬ ਦੇ ਲੋਕਾਂ ਨੂੰ ਸੜਕੀ ਹਾਦਸਿਆਂ ਦੌਰਾਨ ਸਹੂਲਤ ਦੇਣ ਲਈ ਨਵੀਂ ਫੋਰਸ ਆਦਿ ਸ਼ਾਮਲ ਹਨ। ਇਸ ਮੌਕੇ ਹਡਾਣਾ ਨੇ ਮਾਨ ਸਰਕਾਰ ਦੇ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ "ਆਪ" ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾ ਕੀਤੇ ਵਾਅਦਿਆ ਤੇ ਖਰੀ ਉੱਤਰ ਰਹੀ ਹੈ। ਲੋਕਾਂ ਵੱਲੋਂ ਕੀਤੇ ਗਏ ਵਿਸ਼ਵਾਸ 'ਤੇ ਖ਼ਰਾ ਉਤਰਨ ਲਈ ਮਾਨ ਸਰਕਾਰ ਵੱਲੋਂ ਅਫਸਰਸ਼ਾਹੀ ਨੂੰ ਲੋਕਾਂ ਵਿੱਚ ਆਪ ਜਾ ਕੇ ਕੰਮ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਨੇਕ ਸਿੰਘ ਜ਼ਿਲ੍ਹਾ ਪ੍ਰਧਾਨ ਬੁਧੀਜੀਵੀ ਵਿੰਗ, ਰਾਜਵਿੰਦਰ ਸਿੰਘ ਰਾਜਾ ਧੰਜੂ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ, ਅਰਵਿੰਦਰ ਸਿੰਘ ਜ਼ਿਲ੍ਹਾ ਮੀਡੀਆ ਇੰਚਾਰਜ, ਹਰਪਿੰਦਰ ਸਿੰਘ ਚੀਮਾਂ, ਗੁਰਿੰਦਰ ਸਿੰਘ ਅਦਾਲਤੀਵਾਲਾ, ਲਾਲੀ ਰਹਿਲ, ਮਨਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਸੇਵਕ ਸਿੰਘ ਤੇ ਗੁਰਪ੍ਰੀਤ ਸਿੰਘ ਮੌਜੂਦ ਰਹੇ।
