ਰਿਮਾਂਡ ਖ਼ਤਮ ਹੋਣ 'ਤੇ ਭਾਨਾ ਸਿੱਧੂ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

ਪਟਿਆਲਾ, 29 ਜਨਵਰੀ - ਯੂਟਿਊਬਰ ਤੇ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਨਾ ਸਿੱਧੂ ਵੱਲੋਂ ਐਡਵੋਕੇਟ ਐਸ ਐਸ ਸੱਗੂ ਪੇਸ਼ ਹੋਏ ਜਿਨ੍ਹਾਂ ਕਿਹਾ ਕਿ ਪੁਲਿਸ ਨੇ ਕੋਈ ਰਿਕਵਰੀ ਨਹੀਂ ਵਿਖਾਈ।

ਪਟਿਆਲਾ, 29 ਜਨਵਰੀ - ਯੂਟਿਊਬਰ ਤੇ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਭਾਨਾ ਸਿੱਧੂ ਵੱਲੋਂ ਐਡਵੋਕੇਟ ਐਸ ਐਸ ਸੱਗੂ ਪੇਸ਼ ਹੋਏ ਜਿਨ੍ਹਾਂ ਕਿਹਾ ਕਿ ਪੁਲਿਸ ਨੇ ਕੋਈ ਰਿਕਵਰੀ ਨਹੀਂ ਵਿਖਾਈ। ਅੱਜ ਜਦੋਂ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਕਾਲੀ ਨੇਤਾ ਰਜਿੰਦਰ ਵਿਰਕ ਤੇ ਉਨ੍ਹਾਂ ਦੇ ਕਾਫ਼ੀ ਸਾਥੀ ਵੀ ਪਹੁੰਚੇ। ਭਾਨਾ ਸਿੱਧੂ ਦੇ ਭਰਾ ਨੇ ਦੋਸ਼ ਲਗਾਇਆ ਹੈ ਕਿ ਧੱਕੇਸ਼ਾਹੀ ਕਰਦੇ ਹੋਏ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਸਮੇਂ ਭਾਨਾ ਸਿੱਧੂ ਦੇ ਪਿੰਡ ਕੋਟਦੂਨਾ (ਬਰਨਾਲਾ) ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਉਸਦੇ ਸਮਰਥਕ ਇਕੱਠੇ ਹੋਏ ਅਤੇ ਰਿਹਾਈ ਦੀ ਮੰਗ ਕੀਤੀ।