ਟ੍ਰੈਫਿਕ ਜਾਗਰੂਕਤਾ ਸੈਮੀਨਾਰ ਅਤੇ ਮੋਟਰਸਾਇਕਲ ਰੈਲੀ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 29 ਜਨਵਰੀ - ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ 15 ਜਨਵਰੀ ਤੋਂ 14 ਫਰਵਰੀ ਤਕ ਚਲਾਏ ਜਾ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਸਰਕਾਰੀ ਹਾਈ ਸਕੂਲ, ਕੁੰਭੜਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸਦੇ ਨਾਲ ਹੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਚਲਾਨ ਕਢਾਉਣ ਆਏ ਲੋਕਾਂ ਨੂੰ ਟ੍ਰੈਫਿਕ ਨਿਯਮਾ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਟਰਸਾਇਕਲ ਰੈਲੀ ਕੱਢੀ ਗਈ।

ਸ੍ਰੀ ਜਨਕ ਰਾਜ ਨੇ ਦੱਸਿਆ ਕਿ ਇਸ ਮੌਕੇ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਧਿਆਨ ਨਾਲ ਡ੍ਰਾਈਵਿੰਗ ਕਰਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਿਸੇ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਵਾਹਨਾਂ ਤੇ ਰਿਫਲੈਕਟਰ ਟੇਪ ਲਗਾਈ ਗਈ ਅਤੇ ਟਰੈਫਿਕ ਨਿਯਮਾਂ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ।

ਉਹਨਾਂ ਦੱਸਿਆ ਕਿ ਇਸ ਮੌਕੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡੀਫਾਈ ਨਾ ਕਰਵਾਉਣ ਦੀ ਅਪੀਲ ਕੀਤੀ ਗਈ।