ਮਦੂਰਾਈ ਵਿੱਚ ਹੋਏ ਕੌਮੀ ਗਤਕਾ ਮੁਕਾਬਲਿਆਂ ਵਿੱਚ ਇਸ਼ਵਿੰਦਰ ਸਿੰਘ ਨੇ ਹਾਸਿਲ ਕੀਤਾ ਤੀਜਾ ਸਥਾਨ

ਐਸ ਏ ਐਸ ਨਗਰ, 29 ਜਨਵਰੀ - ਤਾਮਿਲਨਾਡੂ ਦੇ ਮਦੁਰਾਈ ਸ਼ਹਿਰ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਤਹਿਤ 21 ਤੋਂ 23 ਜਨਵਰੀ ਤਕ ਹੋਏ ਕੌਮੀ ਗਤਕਾ ਮੁਕਾਬਲਿਆਂ ਦੌਰਾਨ ਜੈਮ ਪਬਲਿਕ ਸਕੂਲ ਮੁਹਾਲੀ ਦੇ ਵਿਦਿਆਰਥੀ ਇਸ਼ਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।

ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ਼ਵਿੰਦਰ ਪਿਛਲੇ ਕਈ ਸਾਲਾਂ ਤੋਂ ਇਸ ਮੁਕਾਬਲੇ ਦੀ ਤਿਆਰੀ ਕਰ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ਼ਵਿੰਦਰ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਰਾਜਾਂ ਵਿੱਚ ਹੋਏ ਵੱਖ ਵੱਖ ਮੁਕਾਬਲਿਆਂ ਦੌਰਾਨ ਵੀ ਤਗਮੇ ਜਿੱਤੇ ਹਨ।