ਖ਼ਾਲਸਾ ਕਾਲਜ ਗੜ੍ਹਸ਼ੰਕਰ ’ਚ ‘ਪਿ੍ੰਟ ਅਤੇ ਇਲੈਕਟ੍ਰੋਨਿਕ ਮੀਡੀਆ : ਸੰਭਾਵਨਾਵਾਂ ਅਤੇ ਚੁਣੌਤੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ।

ਗੜ੍ਹਸ਼ੰਕਰ 30 ਜਨਵਰੀ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਅਤੇ ਭਾਸ਼ਾਵਾਂ ਵਿਭਾਗ ਵਲੋਂ ਆਈ.ਕਿਊ. ਏ.ਸੀ. ਦੇ ਸਹਿਯੋਗ ਨਾਲ ‘ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਆ: ਸੰਭਾਵਨਾਵਾਂ ਅਤੇ ਚੁਣੌਤੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।

ਗੜ੍ਹਸ਼ੰਕਰ 30 ਜਨਵਰੀ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਅਤੇ ਭਾਸ਼ਾਵਾਂ ਵਿਭਾਗ ਵਲੋਂ ਆਈ.ਕਿਊ. ਏ.ਸੀ. ਦੇ ਸਹਿਯੋਗ ਨਾਲ ‘ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਆ: ਸੰਭਾਵਨਾਵਾਂ ਅਤੇ ਚੁਣੌਤੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਲੈਕਚਰ ਵਿਚ ਸ੍ਰੀ ਜਗਜੀਵਨਮੀਤ ਅਦਾਰਾ ਜਗਬਾਣੀ/ਪੰਜਾਬ ਕੇਸਰੀ ਚੰਡੀਗੜ੍ਹ ਨੇ ਮੁੱਖ ਬੁਲਾਰੇ ਵਿਚੋਂ ਸ਼ਿਰਕਤ ਕੀਤੀ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਬੁਲਾਰੇ ਜਗਜੀਵਨਮੀਤ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਜਗਜੀਵਨਮੀਤ ਨੇ ਵਿਦਿਆਰਥੀਆਂ ਨੇ ਰੂ-ਬ-ਰੂ ਹੁੰਦੇ ਹੋਏ ਉਨ੍ਹਾਂ ਨੂੰ ਪਿ੍ਰੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਖੇਤਰ ਅਤੇ ਉਸ ਨਾਲ ਸਬੰਧਤ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਉੁਨ੍ਹਾਂ ਕਿਹਾ ਕਿ ਮੀਡੀਆ ਦਾ ਕੰਮ ਅਸਲ ਅਤੇ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੈ। ਇਸਦੇ ਨਾਲ ਹੀ ਉਨ੍ਹਾਂ ਇਲੈਕਟ੍ਰਾਨਿਕ ਮੀਡੀਏ ਦੇ ਪਿ੍ਰੰਟ ਮੀਡੀਏ ਉੱਪਰ ਪੈ ਰਹੇ ਸਾਕਾਰਤਮਕ ਅਤੇ ਨਕਾਰਾਤਮਕ ਪ੍ਰਭਾਵਾਂ  ਬਾਰੇ ਵਿਚਾਰ ਰੱਖੇ। ਉਨ੍ਹਾਂ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਰੁਜਗਾਰ ਦੇ ਚੰਗੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਖ਼ਬਾਰਾਂ ਅਤੇ ਰਸਾਲਿਆਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਟੇਜ ਦੀ ਕਾਰਵਾਈ ਪ੍ਰੋ. ਨਵਦੀਪ ਸਿੰਘ ਵਲੋਂ ਚਲਾਈ ਗਈ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ ਕਾਰਜਕਾਰੀ ਪਿ੍ਰੰਸੀਪਲ, ਪ੍ਰੋ. ਕੰਵਰ ਕੁਲਵੰਤ ਸਿੰਘ, ਪ੍ਰੋ. ਕੁਲਦੀਪ ਕੌਰ ਕੋਆਰਡੀਨੇਟਰ ਆਈ. ਕਿਊ. ਏ.ਸੀ. , ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।