
ਪੁਸਤਕ ਮੇਲੇ ਵਿਚ ਡਾ ‘ਆਸ਼ਟ' ਦੀ ਬਾਲ ਪੁਸਤਕ 'ਕਿਤਾਬੋਂ ਮੇਂ ਪੰਖ' ਬੱਚਿਆਂ ਵੱਲੋਂ ਰਿਲੀਜ਼
ਪਟਿਆਲਾ, 31 ਜਨਵਰੀ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੁਸਤਕ ਮੇਲੇ ਦੇ ਦੂਜੇ ਦਿਨ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਡਾ੶ ਦਰਸ਼ਨ ਸਿੰਘ ‘ਆਸ਼ਟ' ਦੀ ਬਾਲ ਪੁਸਤਕ ‘ਕਿਤਾਬੋਂ ਮੇਂ ਪੰਖ' ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਰਿਲੀਜ਼ ਕੀਤੀ ਗਈ।
ਪਟਿਆਲਾ, 31 ਜਨਵਰੀ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੁਸਤਕ ਮੇਲੇ ਦੇ ਦੂਜੇ ਦਿਨ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਡਾ੶ ਦਰਸ਼ਨ ਸਿੰਘ ‘ਆਸ਼ਟ' ਦੀ ਬਾਲ ਪੁਸਤਕ ‘ਕਿਤਾਬੋਂ ਮੇਂ ਪੰਖ' ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਡਾ੶ ‘ਆਸ਼ਟ' ਨੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪੰਜਾਬੀ ਪਾਠ ਪੁਸਤਕਾਂ ਵਿਚ ਸ਼ਾਮਲ ਆਪਣੀਆਂ ਲਿਖਤਾਂ ਦੇ ਵਿਸ਼ਿਆਂ ਅਤੇ ਉਹਨਾਂ ਦੀ ਰਚਨਾ ਪ੍ਰਕਿਰਿਆ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਵਿਚ ਸਕੂਲੀ ਵਿਦਿਆਰਥੀਆਂ ਦਾ ਪੰਜਾਬੀ ਸਾਹਿਤ, ਭਾਸ਼ਾ ਅਤੇ ਸਭਿਆਚਾਰ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ ਕਿਉਂਕਿ ਪੱਛਮੀ ਸਭਿਆਚਾਰ ਦੀ ਹਨੇਰੀ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਨਿੱਗਰ ਜੀਵਨ ਮੁੱਲਾਂ ਅਤੇ ਨੈਤਿਕ ਕਦਰਾਂ ਨਾਲੋਂ ਤੋੜ ਕੇ ਉਹਨਾਂ ਨੂੰ ਗੁਮਰਾਹ ਕਰ ਰਹੀ ਹੈ। ਮਿਆਰੀ ਬਾਲ ਸਾਹਿਤ ਇਸ ਦਿਸ਼ਾ ਵਿਚ ਕਾਰਗਰ ਸਿੱਧ ਹੋ ਸਕਦਾ ਹੈ। ਇਸ ਮੌਕੇ ਪੰਜਾਬੀ ਅਧਿਆਪਕn ਭੁਪਿੰਦਰ ਸਿੰਘ, ਤੋਂ ਇਲਾਵਾ ਜਸਪ੍ਰੀਤ ਸਿੰਘ, ਅਨੂ ਬਾਂਸਲ, ਮਨਪ੍ਰੀਤ ਕੌਰ ਆਦਿ ਅਧਿਆਪਕਾਂ ਤੋਂ ਇਲਾਵਾ ਇਸ ਪੁਸਤਕ ਦੇ ਪ੍ਰਕਾਸ਼ਕ ਚਰਨਜੀਤ ਸਿੰਘ ਨੇ ਵੀ ਬਾਲ ਸਾਹਿਤ ਦੀ ਅਹਿਮੀਅਤ ਬਾਰੇ ਵਿਚਾਰ ਸਾਂਝੇ ਕੀਤੇ।ਜ਼ਿਕਰਯੋੋਗ ਹੈ ਕਿ ਇਸ ਪੁਸਤਕ ਵਿਚਲੀਆਂ ਕਹਾਣੀਆਂ ਪਹਿਲਾਂ ਹੀ ਪੰਜਾਬੀ ਭਾਸ਼ਾ ਵਿਚ ਬਾਲਾਂ ਨਾਲ ਸਾਂਝ ਪਾ ਚੁੱਕੀਆਂ ਹਨ।
