ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਸ਼ਰਮਾ ਨੇ ਹਾਸਲ ਕੀਤਾ

ਪਟਿਆਲਾ,1 ਫਰਵਰੀ - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਅਤੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ।

ਪਟਿਆਲਾ,1 ਫਰਵਰੀ - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਅਤੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਦੇ ਇਹ ਮੁਕਾਬਲੇ  ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਗਏ।
ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਉਮੀਦ ਹੈ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨਗੇ ਤਾਂ ਜੋ ਵਧੀਆ ਨਤੀਜੇ ਪ੍ਰਾਪਤ ਸਕਣ। ਇਸ ਮੌਕੇ ਆਯੋਜਿਤ ਹੋਏ ਸੈਕੰਡਰੀ ਜਮਾਤਾਂ ਦੇ ਭਾਸ਼ਣ ਮੁਕਾਬਲੇ ਵਿੱਚ ਪ੍ਰਨੀਤ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਨੇ ਪਹਿਲਾ ਸਥਾਨ, ਸੋਹਾਨਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਦੂਜਾ ਅਤੇ ਮੰਨਤਰੀਤ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਜਮਾਤਾਂ ਦੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਬਲਾਕ ਡਾਰੀਆਂ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਬਲਾਕ ਭਾਦਸੋਂ-2 ਨੇ ਦੂਜਾ ਸਥਾਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰਾ ਬਲਾਕ ਰਾਜਪੁਰਾ-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਮਿਡਲ ਜਮਾਤਾਂ ਦੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਚੁਨਾਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।