ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗਮਾਡਾ ਨਾਲ ਸੰਬੰਧਿਤ ਲੋਕਾਂ ਦੇ ਮਸਲੇ ਹਲ ਕਰਵਾਏ ਜਾਣੇ ਜਰੂਰੀ : ਹਰਪ੍ਰੀਤ ਸਿੰਘ ਡਡਵਾਲ
ਐਸ ਏ ਐਸ ਨਗਰ, 1 ਫਰਵਰੀ - ਮੁਹਾਲੀ ਪ੍ਰਾਪਰਟੀ ਕੰਸਲਅਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz. ਹਰਪ੍ਰੀਤ ਸਿੰਘ ਡਡਵਾਲ ਦੀ ਅਗਵਾਈ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੇ ਇੱਕ ਵਫਦ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਗਮਾਡਾ ਨਾਲ ਸੰਬੰਧਿਤ ਵੱਖ ਵੱਖ ਮਸਲਿਆਂ ਬਾਰੇ ਜਾਣਕਾਰੀ ਦੇ ਕੇ ਇਹਨਾਂ ਮਸਲਿਆਂ ਨੂੰ ਹਲ ਕਰਵਾਉਣ ਦੀ ਮੰਗ ਕੀਤੀ। ਪੰਜਾਬ ਦੇ ਮੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੇ ਸੱਦੇ ਤੇ ਹੋਈ ਇਸ ਮੁਲਾਕਾਤ ਦੌਰਾਨ ਮੁੱਖ ਸਕੱਤਰ ਨੇ ਪ੍ਰਾਪਰਟੀ ਸਲਾਹਕਾਰਾਂ ਵਲੋਂ ਉਠਾਏ ਮਸਲਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਇਹਨਾਂ ਦਾ ਹਲ ਕਰਨ ਦਾ ਭਰੋਸਾ ਦਿੱਤਾ।

ਐਸੋਸੀਏਸ਼ਨ ਦੇ ਜਨਰਲ ਸਕੱਤਰ ਸz. ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਸz. ਡਡਵਾਲ ਅਤੇ ਹੋਰਨਾਂ ਅਹੁਦੇਦਾਰਾਂ ਨੇ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਸਮੇਂ ਸਮੇਂ ਤੇ ਗਮਾਡਾ ਦੇ ਅਧਿਕਾਰੀਆਂ ਨੂੰ ਮਿਲ ਕੇ ਅਤੇ ਮੰਗ ਪੱਤਰ ਦੇ ਕੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਅਤੇ ਗਮਾਡਾ ਦੇ ਕੰਮ ਕਾਜ ਨਾਲ ਸੰਬਧਿਤ ਆਮ ਲੋਕਾਂ ਦੇ ਮਸਲਿਆਂ ਦਾ ਹਲ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰੰਤੂ ਗਮਾਡਾ ਦੇ ਅਧਿਕਾਰੀਆਂ ਵਲੋਂ ਇਹਨਾਂ ਮਸਲਿਆਂ ਦਾ ਮੁਕੰਮਲ ਹਲ ਨਹੀਂ ਕੀਤਾ ਜਾਂਦਾ ਅਤੇ ਕਹਿ ਦਿੱਤਾ ਜਾਂਦਾ ਹੈ ਕਿ ਕੁੱਝ ਮਸਲੇ ਸਰਕਾਰ ਦੇ ਪੱਧਰ ਤੇ ਹੀ ਹਲ ਕੀਤੇ ਜਾ ਸਕਦੇ ਹਨ।
ਇਸ ਮੌਕੇ ਵਫਦ ਵਲੋਂ ਮੁੱਖ ਸਕੱਤਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਬਿਹਤਰੀ ਨਾਲ ਜੁੜੇ ਮੁੱਦਿਆਂ ਦਾ ਹਲ ਕੀਤਾ ਜਾਵੇ। ਇਸਦੇ ਨਾਲ ਹੀ ਸਮੇਂ ਸਮੇਂ ਤੇ ਗਮਾਡਾ ਅਧਿਕਾਰੀਆਂ ਨੂੰ ਦਿੱਤੇ ਮੰਗ ਪੱਤਰਾਂ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ। ਵਫਦ ਵਲੋਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਗਮਾਡਾ ਦੀਆਂ ਮੌਜੂਦਾ ਪਾਲਸੀਆਂ ਨੂੰ ਲੈ ਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਸਹਿਣੀ ਪੈਂਦੀ ਹੈ ਅਤੇ ਇਹਨਾਂ ਨੂੰ ਫੌਰੀ ਤੌਰ ਤੇ ਹਲ ਕਰਵਾਇਆ ਜਾਣਾ ਚਾਹੀਦਾ ਹੈ। ਇਸਦੇ ਨਾਲ ਨਾਲ ਸੈਕਟਰ 76 ਤੋਂ 80 ਦੇ ਪਲਾਟਾਂ ਦੀ ਕੀਮਤ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ, ਲੈਂਡ ਪੂਲਿੰਗ ਦੇ ਪਲਾਟਾਂ ਦੀ ਮਲਕੀਅਤ ਬਦਲਣ ਵੇਲੇ ਪੀ ਐਲ ਸੀ ਚਾਰਜ ਲੈਣ ਦਾ ਫੈਸਲਾ ਵਾਪਸ ਲੈਣ, ਸਰਕਾਰੀ ਕੰਮ ਲਈ ਗਮਾਡਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕਰਨ, ਪਲਾਟਾਂ ਦੀ ਟ੍ਰਾਂਸਫਰ, ਐਕਸਟੈਂਸ਼ਨ ਅਤੇ ਕੰਪਾਉਂਡਿੰਗ ਫੀਸ ਵਿੱਚ ਕੀਤੇ ਗੈਰਜਰੂਰੀ ਅਤੇ ਭਾਰੀ ਵਾਧੇ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ। ਵਫਦ ਵਲੋਂ ਇਹ ਵੀ ਮੰਗ ਕੀਤੀ ਗਈ ਕਿ ਮੁਹਾਲੀ ਸ਼ਹਿਰ ਦੀ ਉਸਾਰੀ ਵਿੱਚ ਵੱਡਾ ਯੋਗਦਾਨ ਦੇਣ ਵਾਲੇ ਸ਼ਹਿਰ ਦੇ ਪ੍ਰਾਪਰਟੀ ਸਲਾਹਕਾਰਾਂ ਨੂੰ ਜਮੀਨ ਜਾਇਦਾਦ ਦੇ ਸੌਦਿਆਂ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਨੂੰ ਹਲ ਕੀਤਾ ਜਾਵੇ।
ਸz. ਡਡਵਾਲ ਨੇ ਦੱਸਿਆ ਕਿ ਮੁੱਖ ਸਕੱਤਰ ਨਾਲ ਮੀਟਿੰਗ ਬਹੁਤ ਹੀ ਚੰਗੇ ਮਾਹੌਲ ਵਿੱਚ ਹੋਈ ਜਿਸ ਦੌਰਾਨ ਮੁੱਖ ਸਕੱਤਰ ਵਲੋਂ ਵਫਦ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਪ੍ਰਾਪਰਟੀ ਸਲਾਹਕਾਰਾਂ ਵਲੋਂ ਚੁੱਕੇ ਗਏ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹਲ ਕਰਵਾਉਣਗੇ। ਉਹਨਾਂ ਦੱਸਿਆ ਕਿ ਮੁੱਖ ਸਕੱਤਰ ਵਲੋਂ ਇਹ ਵੀ ਕਿਹਾ ਗਿਆ ਕਿ ਉਹ ਮਹੀਨੇ ਵਿੱਚ ਇੱਕ ਵਾਰ ਪ੍ਰਾਪਰਟੀ ਸਲਾਹਕਾਰਾਂ ਨਾਲ ਮੀਟਿੰਗ ਕਿਰਿਆ ਕਰਨਗੇ ਤਾਂ ਜੋ ਉਹਨਾਂ ਦੀ ਸਲਾਹ ਲੈ ਕੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਅਹਿਮ ਮਸਲਿਆਂ ਦਾ ਹਲ ਕੀਤਾ ਜਾ ਸਕੇ।
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਪਾਰਸ ਮਹਾਜਨ, ਸਰਪਰਸਤ ਹਰਜਿੰਦਰ ਸਿੰਘ ਧਵਨ ਅਤੇ ਖਜਾਂਚੀ ਸz. ਹਰਪ੍ਰੀਤ ਸਿੰਘ ਲਹਿਲ ਵੀ ਸ਼ਾਮਿਲ ਸਨ।