"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪਾਂ 'ਚ ਲੋਕ ਮਸਲੇ ਹੋਣਗੇ ਹੱਲ : ਜੌੜਾਮਾਜਰਾ

ਪਟਿਆਲਾ, 6 ਫ਼ਰਵਰੀ - ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਸਰਕਾਰ ਵੱਲੋਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤੋਂ ਸ਼ੁਰੂ ਕੀਤੇ ਜਾ ਰਹੇ ਕੈਂਪਾਂ ਦਾ ਜਾਇਜ਼ਾ ਲੈਣ ਪਿੰਡ ਜਾਹਲਾਂ ਅਤੇ ਕੌਰਜੀਵਾਲ ਪੁੱਜੇ।

ਪਟਿਆਲਾ, 6 ਫ਼ਰਵਰੀ - ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਸਰਕਾਰ ਵੱਲੋਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਤੋਂ ਸ਼ੁਰੂ ਕੀਤੇ ਜਾ ਰਹੇ ਕੈਂਪਾਂ ਦਾ ਜਾਇਜ਼ਾ ਲੈਣ  ਪਿੰਡ ਜਾਹਲਾਂ ਅਤੇ ਕੌਰਜੀਵਾਲ ਪੁੱਜੇ।  
ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਵੀ ਕੀਤਾ।ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਵਾਅਦੇ ਅਨੁਸਾਰ ਪੰਜਾਬ ਭਰ ਵਿੱਚ ਕੈਂਪ ਲਗਾਏ ਗਏ ਹਨ।  ਪਿੰਡਾਂ ਦੇ ਲੋਕਾਂ ਨੂੰ ਕਈ ਕੰਮ ਕਰਵਾਉਣ ਲਈ ਸ਼ਹਿਰ ਜਾਣਾ ਪੈਂਦਾ ਸੀ।  ਉਨ੍ਹਾਂ ਦੇ ਰਾਸ਼ਨ ਕਾਰਡ, ਲਾਇਸੈਂਸ, ਪੈਨਸ਼ਨ ਵਰਗੇ ਕੰਮ ਇੱਥੇ ਹੀ ਹੋ ਜਾਣਗੇ।  ਜੇਕਰ ਕੋਈ ਕੰਮ ਦਫ਼ਤਰ ਜਾ ਕੇ ਕਰਵਾਉਣਾ ਹੈ ਤਾਂ ਉਸ ਦੀ ਲਿਸਟ ਬਣਾ ਕੇ ਅਧਿਕਾਰੀ ਲੈ ਕੇ ਜਾਣਗੇ। ਇਸ ਨਾਲ ਕੰਮ ਨੂੰ ਪੂਰਾ ਕਰਨ ਵਿੱਚ ਲੱਗਣ ਵਾਲਾ ਸਮਾਂ ਘੱਟ ਜਾਵੇਗਾ।