
ਬੇਸਹਾਰਾ, ਲੋੜਬੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਲਈ ਚੁੱਕੇ ਜਾਣ ਜ਼ਰੂਰੀ ਕਦਮ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 08 ਫਰਵਰੀ, 2024:-ਜ਼ਿਲ੍ਹੇ ਦੇ ਬੇਸਹਾਰਾ, ਲੋੜਬੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ(ਆਈ.ਏ.ਐਸ) ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ (ਅਕਤੂਬਰ ਤੋ ਦਸੰਬਰ 2023) ਤੱਕ ਦੀ ਤਿਮਾਹੀ ਰੀਵਿਉ ਮੀਟਿੰਗ ਕੀਤੀ।
ਨਵਾਂਸ਼ਹਿਰ, 08 ਫਰਵਰੀ, 2024:-ਜ਼ਿਲ੍ਹੇ ਦੇ ਬੇਸਹਾਰਾ, ਲੋੜਬੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ(ਆਈ.ਏ.ਐਸ) ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ (ਅਕਤੂਬਰ ਤੋ ਦਸੰਬਰ 2023) ਤੱਕ ਦੀ ਤਿਮਾਹੀ ਰੀਵਿਉ ਮੀਟਿੰਗ ਕੀਤੀ।
ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋ ਧਿਆਨ ਵਿੱਚ ਲਿਆਇਆ ਗਿਆ ਕਿ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬੇਸਹਾਰਾ, ਲੋੜਬੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦਾ ਸੁਰੱਖਿਆ ਲਈ ਕੰਮ ਕਰ ਰਹੀ ਹੈ। ਉਹਨਾ ਵਲੋਂ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਕੁਆਰਟਰ ਤਹਿਤ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਇਸ ਦੇ ਨਾਲ ਹੀ ਚਾਈਡ ਲਾਈਨ ਦਫਤਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਦਫ਼ਤਰੀ ਸੈਟ-ਅਪ ਲਈ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਜਾਵੇ ਜੋ ਪੜ੍ਹਾਈ ਦੀ ਉਮਰ ਵਿੱਚ ਸੜਕਾਂ ਤੇ ਫਿਰਦੇ ਹਨ ਜਾ ਬਾਲ ਮਜਦੂਰੀ ਕਰਦੇ ਹਨ ਅਤੇ ਫਿਰ ਉਨ੍ਹਾਂ ਦੇ ਪੁਨਰਵਾਸ ਸਬੰਧੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਖਿਲਾਫ ਜੁਰਮਾਂ, ਬਾਲ ਮਜਦੂਰੀ ਦੀ ਸ਼ਿਕਾਇਤ ਜਾ ਕੋਈ ਮੁਸੀਬਤ ਵਿੱਚ ਫਸਿਆ ਬੱਚਾ ਚਾਈਲਡ ਹੈਲਪਲਾਈਨ ਨੰ.1098 ਤੇ ਵੀ ਕਰਕੇ ਮਦਦ ਲੈ ਸਕਦਾ ਹੈ। ਉਨ੍ਹਾ ਨੇ ਚੇਅਰਪਰਸਨ ਬਾਲ ਭਲਾਈ ਕਮੇਟੀ ਨੂੰ ਦੇਰ ਸਵੇਰ ਮਿਲੇ ਬੱਚਿਆ ਦੀ ਸੁਰੱਖਿਆ ਨੂੰ ਧਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਅਤੇ ਪੁਲਿਸ ਵਿਭਾਗ ਨੂੰ ਕਿਹਾ ਕਿ ਬੇਸਹਾਰਾ ਅਤੇ ਲੋੜਬੰਦ ਬੱਚਿਆ ਨੂੰ 24 ਘੰਟੇ ਦੇ ਅੰਦਰ ਅੰਦਰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਜਾਵੇ ।
ਉਕਤ ਮੀਟਿੰਗ ਦੋਰਾਣ ਪ੍ਰਿੰਸੀਪਲ ਮੈਜਿਸਟ੍ਰੇਟ, ਜੁਵੇਨਾਇਲ ਜਸਟਿਸ ਬੋਰਡ, ਸ਼ਹੀਦ ਭਗਤ ਸਿੰਘ ਨਗਰ, ਡਾ. ਮਨਦੀਪ ਕਮਲ, ਦਫਤਰ, ਸਿਵਲ ਸਰਜਨ, ਸ਼੍ਰੀ ਵਰਿੰਦਰ ਸਿੰਘ , ਜ਼ਿਲ੍ਹਾ ਸਿੱਖਿਆ ਅਫ਼ਸਰ (ਐ.), ਸ਼੍ਰੀ ਰਾਜੇਸ਼ ਕੁਮਾਰ, ਡਿਪਟੀ ਜਿਲਾ ਸਿੱਖਿਆ ਅਫਸਰ(ਸੈ) ਸ਼ਹੀਦ ਭਗਤ ਸਿੰਘ ਨਗਰ, ਡਾ. ਵੀਨਸ ਗੋਇਲ, ਮੈਬਰ ਜੇ.ਜੇ.ਬੋਰਡ, ਸ਼ਹੀਦ ਭਗਤ ਸਿੰਘ ਨਗਰ, ਮਿਸ ਸੰਜਨਾ, ਦਫਤਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਸ੍ਰੀਮਤੀ ਸੋਨੀਆ, ਚੇਅਰਪਰਸਨ, ਬਾਲ ਭਲਾਈ ਕਮੇਟੀ, ਦਫਤਰੀ ਸਟਾਫ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਮੋਜੂਦ ਸਨ।
