ਜਾਡਲਾ ਕਾਲਜ ਵਿਖੇ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਤੇ ਵਰਕਸ਼ਾਪ ਦਾ ਆਯੋਜਨ ਕੀਤਾ
ਨਵਾਂਸ਼ਹਿਰ - ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਨਵਾਂ ਸ਼ਹਿਰ ਵਿਖੇ ਪ੍ਰਿੰਸੀਪਲ ਸਿਮੀ ਜੋਹਲ ਦੀ ਅਗਵਾਈ ਹੇਠ ਇੰਸਟੀਟਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਐਨ ਐਸ ਐਸ ਯੂਨਿਟ ਵੱਲੋਂ ਰਾਸ਼ਟਰੀ ਯੁਵਾ ਦਿਵਸ ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮੁੱਖ ਬੁਲਾਰੇ ਵਜੋਂ ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋਫੈਸਰ ਸ਼੍ਰੀਮਤੀ ਰਿਸ਼ੂ ਭਾਰਦਵਾਜ ਨੂੰ ਬੁਲਾਇਆ ਗਿਆ। ਪ੍ਰਿੰਸੀਪਲ ਸਿਮੀ ਜੋਹਲ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਯੁਵਕ ਦਿਵਸ ਦੇ ਮੌਕੇ ਤੇ ਵਧਾਈ ਦਿੱਤੀ।

ਉਹਨਾਂ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਰਾਸ਼ਟਰੀ ਯੁਵਕ ਦਿਵਸ 2024 ਦੇ ਥੀਮ Rise, Awake and Realise the Power You Hold ਬਾਰੇ ਵੀ ਦੱਸਿਆ। ਪ੍ਰੋਫੈਸਰ ਸ਼੍ਰੀਮਤੀ ਰਿਸ਼ੂ ਭਾਰਦਵਾਜ ਨੇ ਬਹੁਤ ਹੀ ਸੋਹਣੇ ਅਤੇ ਸਰਲ ਢੰਗ ਨਾਲ ਵਿਦਿਆਰਥੀਆਂ ਨੂੰ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਲਈ ਵੱਖਰੇ ਵੱਖਰੇ ਕਾਰੋਬਾਰਾਂ ਬਾਰੇ ਗਿਆਨ ਦਿੱਤਾ। ਇਸ ਦੇ ਨਾਲ ਹੀ ਉਹਨਾਂ ਨੇ ਵੱਖ-ਵੱਖ ਉਦਾਹਰਣਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਕਾਰੋਬਾਰ ਵਿੱਚ ਇਨੋਵੇਸ਼ਨ ਲਿਆਣ ਬਾਰੇ ਵੀ ਦੱਸਿਆ । ਉਹਨਾਂ ਨੇ ਵੀ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਪ੍ਰਕਾਰ ਵਿਦਿਆਰਥੀ ਆਪਣੇ ਇਨੋਵੇਟਿਵ ਆਈਡੀਆ ਦੇ ਨਾਲ ਸਮਾਜ ਲਈ ਬਿਹਤਰ ਰੋਜ਼ਗਾਰ ਦੇ ਅਫਸਰ ਪੈਦਾ ਕਰ ਸਕਦੇ ਹਨ। ਪ੍ਰੋਫੈਸਰ ਰਿਸ਼ੂ ਨੇ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈਆਂ ਗਈਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣੂ ਕਰਾਇਆ ਅਤੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਵਿਦਿਆਰਥੀ ਇਹਨਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ।
ਇਸ ਮੌਕੇ ਤੇ ਪ੍ਰੋਫੈਸਰ ਪ੍ਰੀਆ ਬਾਵਾ, ਪ੍ਰੋਫੈਸਰ ਸੋਨੀਆ, ਪ੍ਰੋਫੈਸਰ ਨੇਹਾ ਰਾਨੀ, ਪ੍ਰੋਫੈਸਰ ਪਰਮਜੀਤ ਕੌਰ, ਪ੍ਰੋਫੈਸਰ ਜਸਵਿੰਦਰ ਰੱਲ੍ਹ ਅਤੇ ਕਾਲਜ ਦੇ ਸਮੂਹ ਵਿਦਿਆਰਥੀ ਹਾਜ਼ਰ ਸਨ।