ਪਿੰਡ ਝੰਡੇਰ ਖੁਰਦ ਵਿਖੇ ਲਗਾਏ ਗਏ ਕੈਂਪ ਦੀ ਐਸ ਡੀ ਐਮ ਬੰਗਾ ਨੇ ਕੀਤੀ ਅਚਨਚੇਤ ਚੈਕਿੰਗ

ਨਵਾਂਸ਼ਹਿਰ - ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮ ਦਾ ਲਾਭ ਲੋਕਾਂ ਤੱਕ ਪਹੁੰਚਣ ਲਈ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਸਬ ਡਵੀਜ਼ਨ ਬੰਗਾ ਵਿਖੇ ਰੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਵਿਕਰਮ ਸਿੰਘ ਪਾਂਥੇ ਪੀ.ਸੀ.ਐਸ. ਉਪ ਮੰਡਲ ਮੈਜਿਸਟ੍ਰੇਟ, ਬੰਗਾ ਵੱਲੋਂ ਪਿੰਡ ਝੰਡੇਰ ਖੁਰਦ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਅਚਨਚੇਤ ਚੈਕਿੰਗ ਕਰਨ ਮੌਕੇ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਪਿੰਡਾਂ ਦੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ ਗਿਆ।

  ਐਸ.ਡੀ.ਐਮ. ਬੰਗਾ ਵਿਕਰਮ ਸਿੰਘ ਪਾਂਥੇ ਨੇ ਕੈਂਪ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕੈਂਪ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਉਨ੍ਹਾਂ  ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਬੰਧੀ ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਸਰਕਾਰੀ ਦੀਆਂ ਸੇਵਾਵਾਂ ਲਾਭ ਦੇਣ ਲਈ ਲੋਕ ਸੁਵਿਧਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਘਰ ਬੈਠੇ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਪਹੁੰਚ ਸਕੇ।
  ਐਸ.ਡੀ.ਐਮ. ਬੰਗਾ ਨੇ ਦੱਸਿਆ ਕਿ ਕੈਂਪ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜਰ ਸਨ।