ਗੜ੍ਹਸ਼ੰਕਰ ਪੁਲਿਸ ਵਲੋਂ ਪਿੰਡ ਬੋੜਾ ਦੇ ਦੋ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕੀਤੇ ਕਾਬੂ , ਮਾਮਲਾ ਦਰਜ।

ਗੜ੍ਹਸ਼ੰਕਰ 10 ਫਰਵਰੀ - ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਬਾਂ ਐਸ ਐਸ ਪੀ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸਤੀਸ਼ ਕੁਮਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ, ਐਸ ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਦੇਖ-ਰੇਖ ਹੇਠ ਇੰਸਪੈਕਟਰ ਕੁਲਦੀਪ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ

ਗੜ੍ਹਸ਼ੰਕਰ 10 ਫਰਵਰੀ - ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਬਾਂ ਐਸ ਐਸ ਪੀ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ, ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸਤੀਸ਼ ਕੁਮਾਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ, ਐਸ ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਦੇਖ-ਰੇਖ ਹੇਠ ਇੰਸਪੈਕਟਰ ਕੁਲਦੀਪ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਵਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਜ ਦੇ ਸੰਬੰਧ ਵਿੱਚ ਬਾਹੱਦ ਰਕਬਾ ਕੱਚਾ ਰਸਤਾ ਪਿੰਡ ਦੇਨੋਵਾਲ ਖੁਰਦ ਨੇੜੇ ਰੇਲਵੇ ਫਾਟਕ ਝੁੰਗੀ ਰੋਡ ਗੜ੍ਹਸ਼ੰਕਰ ਤੇ ਮੋਟਰਸਾਈਕਲ ਨੰਬਰ ਪੀ ਬੀ - 24 - ਈ - 3021 ਮਾਰਕਾ ਸਪਲੈਂਡਰ ਦੇ ਪਾਸ ਖੜੇ ਮੁਸੱਮੀ ਹਰੀਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਬੌੜਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ ਨਸ਼ੀਲਾ ਪਦਾਰਥ ਵਜਨ 70 ਗ੍ਰਾਮ ਅਤੇ ਮੁਸੱਮੀ ਸੁਰਿੰਦਰ ਕੁਮਾਰ ਉਰਫ ਸ਼ਾਲੂ ਪੁੱਤਰ ਵਿਜੈ ਕੁਮਾਰ ਵਾਸੀ ਪਿੰਡ ਬੌੜਾ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਹੈਰੋਇਨ ਵਜਨ 20 ਗ੍ਰਾਮ ਬਰਾਮਦ ਕਰਕੇ ਉਕਤਾਨ ਦੇ ਖਿਲਾਫ ਥਾਣਾ ਗੜ੍ਹਸ਼ੰਕਰ ਵਿਖੇ ਨਸ਼ਾ ਵਿਰੋਧੀ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ । ਜਿਹਨਾਂ ਪਾਸੋਂ ਹੁਣ ਤੱਕ ਪੁੱਛਗਿੱਛ ਜਾਰੀ ਹੈ।