ਨੌਜਵਾਨ ਪੀੜ੍ਹੀ ਅਤੇ ਦੇਸ਼ ਦੇ ਭਵਿੱਖ ਲਈ ਨਸ਼ਾਖੋਰੀ ਇੱਕ ਗੰਭੀਰ ਚੁਣੌਤੀ - ਜਤਿਨ ਲਾਲ

ਊਨਾ, 20 ਫਰਵਰੀ - ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਨੌਜਵਾਨ ਪੀੜ੍ਹੀ ਅਤੇ ਦੇਸ਼ ਦੇ ਭਵਿੱਖ ਲਈ ਇੱਕ ਗੰਭੀਰ ਚੁਣੌਤੀ ਹੈ, ਜਿਸ ਨਾਲ ਨਜਿੱਠਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਾਂਝੇ ਯਤਨਾਂ ਦੀ ਲੋੜ ਹੈ। ਇਨ੍ਹਾਂ ਪ੍ਰੇਰਨਾਦਾਇਕ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਸਰਕਾਰੀ ਕਾਲਜ ਊਨਾ ਵਿਖੇ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਵਿੱਚ ਹਾਜ਼ਰ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਊਨਾ, 20 ਫਰਵਰੀ - ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨਸ਼ਾ ਨੌਜਵਾਨ ਪੀੜ੍ਹੀ ਅਤੇ ਦੇਸ਼ ਦੇ ਭਵਿੱਖ ਲਈ ਇੱਕ ਗੰਭੀਰ ਚੁਣੌਤੀ ਹੈ, ਜਿਸ ਨਾਲ ਨਜਿੱਠਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਾਂਝੇ ਯਤਨਾਂ ਦੀ ਲੋੜ ਹੈ। ਇਨ੍ਹਾਂ ਪ੍ਰੇਰਨਾਦਾਇਕ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਸਰਕਾਰੀ ਕਾਲਜ ਊਨਾ ਵਿਖੇ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਵਿੱਚ ਹਾਜ਼ਰ ਕਾਲਜ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਅਤੇ ਤੰਦਰੁਸਤੀ ਨਾਲ ਸਬੰਧਤ ਗਤੀਵਿਧੀਆਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸਕਾਰਾਤਮਕ ਸੋਚ ਦੇ ਨਾਲ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਤਣਾਅ ਮੁਕਤ ਮਾਹੌਲ ਵਿੱਚ ਜੀਵਨ ਬਤੀਤ ਕਰਨ ਅਤੇ ਜ਼ਿੰਦਗੀ ਦੀ ਹਰ ਸਥਿਤੀ ਵਿੱਚ ਮਾੜੀ ਸੰਗਤ ਤੋਂ ਬਚਣ। ਉਨ੍ਹਾਂ ਕਿਹਾ ਕਿ ਵਿਅਕਤੀ ਲਗਾਤਾਰ ਮਿਹਨਤ ਅਤੇ ਯਤਨਾਂ ਨਾਲ ਹੀ ਸਥਾਈ ਸਫ਼ਲਤਾ ਹਾਸਲ ਕਰ ਸਕਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਨਾਲ ਨਿਰੰਤਰ ਯਤਨ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਮਿੱਥੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਜੀਵਨ ਵਿੱਚ ਕਦੇ ਵੀ ਨਸ਼ਾ ਨਾ ਕਰਨ ਦਾ ਪ੍ਰਣ ਲੈਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਨੂੰ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ ਸਾਕਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਮਾਂ ਸਰਸਵਤੀ ਦੀ ਮੂਰਤੀ ਅੱਗੇ ਦੀਪ ਜਗਾ ਕੇ ਜਾਗਰੂਕਤਾ ਵਰਕਸ਼ਾਪ ਦਾ ਰਸਮੀ ਉਦਘਾਟਨ ਕੀਤਾ, ਉਪਰੰਤ ਜ਼ਿਲ੍ਹਾ ਭਲਾਈ ਅਫ਼ਸਰ ਅਨੀਤਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਰਸਮੀ ਤੌਰ 'ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ |
ਪ੍ਰੋਗਰਾਮ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਉਪ ਪੁਲੀਸ ਕਪਤਾਨ ਅਜੇ ਕੁਮਾਰ, ਮਨੋਰੋਗ ਮਾਹਿਰ ਡਾ: ਰੇਵਾ ਸੂਦ, ਗੁੰਜਨ ਸਵੈ-ਸਹਾਇਤਾ ਸੰਸਥਾ ਦੇ ਪ੍ਰਧਾਨ ਵਿਜੇ ਕੁਮਾਰ ਅਤੇ ਸ਼ਮਾ ਸਵੈ-ਸਹਾਇਤਾ ਸੰਸਥਾ ਦੇ ਪ੍ਰਧਾਨ ਨਰਿੰਦਰ ਕੁਮਾਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਇੱਕ ਮਨੋਰੰਜਕ ਅਤੇ ਜਾਣਕਾਰੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਉਪ ਪੁਲਿਸ ਕਪਤਾਨ ਊਨਾ ਅਜੈ ਠਾਕੁਰ, ਸਰਕਾਰੀ ਕਾਲਜ ਊਨਾ ਦੇ ਉਪ ਪਿ੍ੰਸੀਪਲ ਡਾ: ਰਾਜ ਕੁਮਾਰ ਤੋਂ ਇਲਾਵਾ ਕਾਲਜ ਊਨਾ ਦੇ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ |