
ਵਕੀਲਾਂ ਵੱਲੋਂ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਅਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉੱਤੇ ਕੀਤੇ ਅੱਤਿਆਚਾਰ ਦੀ ਨਿਖੇਧੀ
ਐਸ ਏ ਐਸ ਨਗਰ, 22 ਫਰਵਰੀ - ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੇ ਸੱਦੇ ਉਤੇ ਅੱਜ ਅੱਜ ਮੁਹਾਲੀ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਵਕੀਲਾਂ ਵੱਲੋਂ ਕਿਸਾਨਾਂ ਦੇ ਜਾਰੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਅਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾ ਉੱਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਹਰਿਆਣਾ ਪੁਲੀਸ ਉੱਤੇ ਫੌਜਦਾਰੀ ਕੇਸ ਦਰਜ ਕੀਤੇ ਜਾਣ।
ਐਸ ਏ ਐਸ ਨਗਰ, 22 ਫਰਵਰੀ - ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੇ ਸੱਦੇ ਉਤੇ ਅੱਜ ਅੱਜ ਮੁਹਾਲੀ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਵਕੀਲਾਂ ਵੱਲੋਂ ਕਿਸਾਨਾਂ ਦੇ ਜਾਰੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਅਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾ ਉੱਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਹਰਿਆਣਾ ਪੁਲੀਸ ਉੱਤੇ ਫੌਜਦਾਰੀ ਕੇਸ ਦਰਜ ਕੀਤੇ ਜਾਣ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਜਸਪਾਲ ਸਿੰਘ ਦੱਪਰ ਨੇ ਇਸ ਮੌਕੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਆਪਣੀਆਂ ਸਮੱਸਿਆਵਾਂ ਸਬੰਧੀ ਸ਼ਾਂਤਮਈ ਢੰਗ ਨਾਲ ਦਿੱਲੀ ਵਿਖੇ ਜਾਣ ਦਾ ਪੂਰਾ ਅਧਿਕਾਰ ਹੈ, ਪਰ ਸਰਕਾਰ ਨੇ ਜਿਸ ਤਰੀਕੇ ਨਾਲ ਸੜਕਾਂ ਉੱਤੇ ਰੁਕਾਵਟਾਂ ਖੜੀਆਂ ਕੀਤੀਆਂ ਹਨ, ਅਜਿਹਾ ਕਰਨ ਦਾ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ।
ਉਨ੍ਹਾ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਇੱਕ ਨੌਜਵਾਨ ਕਿਸਾਨ ਸ਼ੁਭਕਰਨ ਦੀ ਹੱਤਿਆ ਕੀਤੀ ਗਈ ਹੈ ਅਤੇ ਸੈਂਕੜੇ ਹੀ ਗਿਣਤੀ ਵਿੱਚ ਕਿਸਾਨਾਂ ਨੂੰ ਜਖਮੀ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਹਰਿਆਣਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਸੂਬਾ ਇਕਾਈ ਦੇ ਕਾਰਜਕਾਰਨੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟੜ ਨਿੱਜੀ ਤੌਰ ਤੇ ਜਿੰਮੇਵਾਰ ਹਨ ਅਤੇ ਇਹਨਾਂ ਨੂੰ ਤੁਰੰਤ ਕਿਸਾਨਾਂ ਦੇ ਹੱਕ ਵਿੱਚ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਹਨਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਵੱਲੋਂ ਸੜਕਾਂ ਤੇ ਕੀਤੀਆਂ ਰੁਕਵਟਾਂ ਦੂਰ ਕੀਤੀਆਂ ਜਾਣ ਅਤੇ ਲੋਕਾਂ ਦੀ ਆਵਾਜਾਈ ਤੁਰੰਤ ਬਹਾਲ ਕੀਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰਾਂ ਦੀ ਇਹ ਕਾਰਵਾਈ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਵਕੀਲ ਭਾਈਚਾਰੇ ਵੱਲੋਂ ਇਹਨਾਂ ਸਰਕਾਰਾਂ ਦੇ ਖਿਲਾਫ ਦੇਸ਼ ਭਰ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ. ਐਚ.ਐਸ. ਰੱਕੜ ਨਟਰਾਜਨ ਕੋਸ਼ਲ, ਅਮਰਜੀਤ ਸਿੰਘ ਲੌਂਗੀਆ, ਸਨੇਹਪ੍ਰੀਤ ਸਿੰਘ, ਗੁਰਵਿੰਦਰ ਸਿੰਘ ਔਲਖ, ਬਿਲਾਵਲ ਸਿੰਘ, ਵਰੁਨ ਸ਼ਰਮਾਂ, ਸਲਮਾਨ ਖਾਨ, ਯਸ਼ਜੋਤ ਧਾਲੀਵਾਲ, ਅਨਿਲ ਕੋਸ਼ਿਕ, ਵਿਕਰਮ ਸਿੰਘ ਸੋਹਾਣਾ, ਗੁਰਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਹਰਸਿਮਰਨ ਸਿੰਘ, ਮਹੇਸ਼ ਰਾਣਾ, ਅਜੇ ਸ਼ੰਕਰ ਅਤੇ ਹਰਦੀਪ ਸਿੰਘ ਵਧਵਾ ਵੀ ਹਾਜ਼ਰ ਹਨ।
