ਖ਼ਾਲਸਾ ਕਾਲਜ ਦਾ ਬੀ.ਕਾਮ. ਤੀਜੇ ਸਮੈਸਟਰ ਤੇ ਬੀ.ਸੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਡਿਗਰੀ ਕੋਰਸ ਬੀ.ਕਾਮ. ਅਤੇ ਬੀ.ਸੀ.ਏ. ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਬੀ.ਕਾਮ. ਸਮੈਸਟਰ ਤੀਜੇ ਦੇ ਸ਼ਾਨਦਾਰ ਰਹੇ ਨਤੀਜੇ ਵਿਚ ਵਿਦਿਆਰਥੀ ਉਮੇਸ਼ ਬਸਰਾ ਨੇ 79 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਪਿ੍ਰਅੰਕਾ ਨੇ 78.83 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਤੇ ਰਜਿੰਦਰ ਕੌਰ ਨੇ 78 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਬੀ.ਸੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ ਜਿਸ ਵਿਚ ਵਿਦਿਆਰਥਣ ਦੀਪਿਕਾ ਨੇ 82.5 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਨਿਯਤੀ ਅਤੇ ਲਵਪ੍ਰੀਤ ਨੇ 73.75 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਦਪਿੰਦਰ ਸਿੰਘ ਨੇ 73.25 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਪ੍ਰੋ. ਲਖਵਿੰਦਰਜੀਤ ਕੌਰ ਕਾਰਜਕਾਰੀ ਪਿ੍ਰੰਸੀਪਲ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਬੰਧਤ ਵਿਭਾਗਾਂ ਦੇ ਸਟਾਫ਼ ਨੂੰ ਵਧਾਈ ਦਿੰਦਿਆ ਦਿੱਤੀ ਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਆ।