ਪਿੰਡ ਮੁਬਾਰਕਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੀਆਂ ਤਿਆਰੀਆਂ ਜ਼ੋਰਾਂ ਤੇ।

ਨਵਾਂਸ਼ਹਿਰ - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ 3 ਮਾਰਚ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਮਨਾਉਣ ਲਈ ਤਿਆਰੀਆਂ ਜ਼ੋਰਾਂ ਤੇ ਹਨ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਪ੍ਰਭਾਤ ਫੇਰੀਆਂ ਦੀ ਸਮਾਪਤੀ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ,ਜਿਸ ਵਿੱਚ ਨਗਰ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਨਵਾਂਸ਼ਹਿਰ  - ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ 3 ਮਾਰਚ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਮਨਾਉਣ ਲਈ ਤਿਆਰੀਆਂ ਜ਼ੋਰਾਂ ਤੇ ਹਨ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਪ੍ਰਭਾਤ ਫੇਰੀਆਂ ਦੀ ਸਮਾਪਤੀ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ,ਜਿਸ ਵਿੱਚ ਨਗਰ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿੱਥੇ ਵੱਖ ਵੱਖ ਪੜਾਵਾਂ ਵਿੱਚ ਸ਼ਬਦ ਚੌਂਕੀ ਲਗਾਈ ਗਈ, ਉੱਥੇ ਡਾਕਟਰ ਅੰਬੇਡਕਰ ਮੁੱਹਲਾ, ਸੱਤਪਾਲ, ਦਰਸ਼ਨਾ, ਪਰਮਜੀਤ, ਬਲਵਿੰਦਰ ਸਿੰਘ, ਜਗਦੀਸ਼ ਰਾਏ ਸਾਬਕਾ ਸਰਪੰਚ, ਮਿਸਤਰੀ ਪਰਿਵਾਰਾਂ ਵਲੋਂ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਮੋਹਣ ਲਾਲ ਨੇ ਦੱਸਿਆ ਕਿ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 1 ਮਾਰਚ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ ਅਤੇ 3 ਮਾਰਚ ਨੂੰ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਦਿਨ ਦੇ ਦੀਵਾਨਾਂ ਵਿੱਚ ਗਿਆਨੀ ਮੱਖਣ ਸਿੰਘ ਬੰਗਾ ਵਾਲੇ ਅਤੇ ਰਾਤ ਦੇ ਦੀਵਾਨਾਂ ਵਿੱਚ ਬਾਬਾ ਗੁਲਾਬ ਸਿੰਘ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਜਤਿੰਦਰ ਗੋਲਡੀ, ਮੱਖਣ,ਸਨੀ ਬਾਲੀ, ਰੋਹਿਤ ਕੁਮਾਰ, ਬਖਸ਼ੀਸ਼ ਰਾਮ, ਹੈੱਡ ਗ੍ਰੰਥੀ ਪ੍ਰਵੀਨ ਸਿੰਘ, ਮਨਜੀਤ ਕੁਮਾਰ, ਜਸਵਿੰਦਰ ਸਿੰਘ, ਬਲਵੀਰ ਸਿੰਘ, ਮਹਿੰਦਰ ਸਿੰਘ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ ਕੈਨੇਡਾ,ਮੰਗਾ ਸਿੰਘ,ਚੰਦਨ ਬਾਲੀ ਆਦਿ ਹਾਜ਼ਰ ਸਨ।