ਹੁਸ਼ਿਆਰਪੁਰ ਵਿਖੇ 09 ਅਕਤੂਬਰ ਨੂੰ ਹੋਵੇਗੀ ਸੰਵਿਧਾਨ ਬਚਾਓ ਮਹਾਂਪੰਚਾਇਤ ਮਹਾਰੈਲੀ - ਜਸਵੀਰ ਸਿੰਘ ਗੜ੍ਹੀ, ਨੌਜਵਾਨ ਆਗੂ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਹੋਣਗੇ ਮੁੱਖ ਮਹਿਮਾਨ, ਸਰਕਾਰੀ ਬੱਸਾਂ-ਕਰਮਚਾਰੀਆਂ ਦੀ ਦੁਰਵਰਤੋਂ ਨਾਲ ਕੇਜਰੀਵਾਲ ਜੁਮਲੇਵਾਜ਼ ਸਿੱਧ ਹੋਇਆ

ਪਟਿਆਲਾ, 9 ਨਵੰਬਰ - ਸੁਰਿੰਦਰ ਮੋਹਨ ਉਪ ਕਪਤਾਨ ਪੁਲਿਸ ਰਾਜਪੁਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਰਾਜਪੁਰਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ.

ਪਟਿਆਲਾ, 9 ਨਵੰਬਰ - ਸੁਰਿੰਦਰ ਮੋਹਨ ਉਪ ਕਪਤਾਨ ਪੁਲਿਸ ਰਾਜਪੁਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਰਾਜਪੁਰਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਏ.ਐਸ.ਆਈ ਗੁਰਵਿੰਦਰ ਸਿੰਘ ਥਾਣਾ ਸਿਟੀ ਰਾਜਪੁਰਾ ਵੱਲੋ ਸਮੇਤ ਪੁਲਿਸ ਪਾਰਟੀ ਕੋਰਟ ਰੋਡ ਨੇੜੇ ਮੋੜ ਜੈਸਪਰ ਸਕੂਲ ਰਾਜਪੁਰਾ ਵਿਖੇ ਗਸ਼ਤ ਦੌਰਾਨ ਚੈਕਿੰਗ ਕਰਦੇ ਹੋਏ  ਇਕ ਵਿਅਕਤੀ ਰਾਜ ਕੁਮਾਰ ਰਾਏ ਪੁੱਤਰ ਰਾਮਯਾਨ ਰਾਏ ਪਿੰਡ ਚਾਂਦ ਕੁਦਰੀਆ ਥਾਣਾ ਮਸਰਕ ਜ਼ਿਲ੍ਹਾ ਸਾਰਨ ਊਰਫ ਛੱਪਰਾ (ਬਿਹਾਰ) ਕੋਲੋਂ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ 1 ਕਿੱਲੋ 600 ਗ੍ਰਾਮ ਅਫੀਮ ਬ੍ਰਾਮਦ ਕੀਤੀ। ਉਸ ਖਿਲਾਫ ਮੁਕਦਮਾ ਨੰਬਰ 339, ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 18/61/85 ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਕੀਤਾ ਗਿਆ। ਦੋਸ਼ੀ ਨੂੰ  ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਮਗਰੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ।