ਆਈਟੀਆਈ ਊਨਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਊਨਾ, 26 ਫਰਵਰੀ - ਸਰਕਾਰੀ ਮਹਿਲਾ ਉਦਯੋਗਿਕ ਸਿਖਲਾਈ ਸੰਸਥਾ ਊਨਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿੱਚ ਬਾਬਾ ਅਮਰਜੋਤ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਊਨਾ, 26 ਫਰਵਰੀ - ਸਰਕਾਰੀ ਮਹਿਲਾ ਉਦਯੋਗਿਕ ਸਿਖਲਾਈ ਸੰਸਥਾ ਊਨਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿੱਚ ਬਾਬਾ ਅਮਰਜੋਤ ਸਿੰਘ ਬੇਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਦੌਰਾਨ ਮੁੱਖ ਮਹਿਮਾਨ ਬਾਬਾ ਅਮਰਜੋਤ ਸਿੰਘ ਬੇਦੀ ਨੇ ਕਿਹਾ ਕਿ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਮਿਲਦਾ ਹੈ ਅਤੇ ਖੇਡਾਂ, ਵਿੱਦਿਅਕ ਅਤੇ ਹੋਰ ਗਤੀਵਿਧੀਆਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਆਈ.ਟੀ.ਆਈ ਦੇ ਪ੍ਰਿੰਸੀਪਲ ਬੀ.ਐਸ ਢਿੱਲੋਂ ਨੇ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਨੇ ਸਿਲਾਈ ਕਲਾ ਦੇ ਧੰਦੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਅਤੇ ਹਿਮਾਚਲ ਪ੍ਰਦੇਸ਼ ਤਕਨੀਕੀ ਸਿੱਖਿਆ ਬੋਰਡ ਧਰਮਸ਼ਾਲਾ ਵੱਲੋਂ ਸੋਨ ਤਗਮਾ ਅਤੇ 21 ਹਜ਼ਾਰ ਰੁਪਏ ਪ੍ਰਾਪਤ ਕਰਨ ਵਾਲੀ ਤਨਿਚਾ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਰਾਮਦੇਈ ਨੇ ਤੀਹਰੀ ਛਾਲ ਵਿੱਚ ਸੂਬੇ ਵਿੱਚੋਂ ਪਹਿਲਾ ਅਤੇ ਨਾਜ਼ਲ ਕੁਮਾਰੀ ਨੇ ਜੈਵਲਿਨ ਥਰੋਅ ਵਿੱਚ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਹੋਰ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਵੀ ਇਨਾਮ ਦਿੱਤੇ ਗਏ।