
0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ
ਨਵਾਂਸ਼ਹਿਰ - ਜ਼ਿਲ੍ਹੇ ਵਿਚ 3 ਮਾਰਚ ਤੋਂ 5 ਮਾਰਚ , 2024 ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 55864 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਹਾਸਲ ਕਰਨ ਲਈ 223 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਇਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪਹਿਲੇ ਦਿਨ 223 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ, ਜਦੋਂਕਿ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 4 ਮਾਰਚ ਤੇ 5 ਮਾਰਚ, 2024 ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 447 ਟੀਮਾਂ ਤਾਇਨਾਤ ਰਹਿਣਗੀਆਂ।
ਨਵਾਂਸ਼ਹਿਰ - ਜ਼ਿਲ੍ਹੇ ਵਿਚ 3 ਮਾਰਚ ਤੋਂ 5 ਮਾਰਚ , 2024 ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 55864 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਹਾਸਲ ਕਰਨ ਲਈ 223 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਇਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪਹਿਲੇ ਦਿਨ 223 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ, ਜਦੋਂਕਿ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ 4 ਮਾਰਚ ਤੇ 5 ਮਾਰਚ, 2024 ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 447 ਟੀਮਾਂ ਤਾਇਨਾਤ ਰਹਿਣਗੀਆਂ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪਲਸ ਪੋਲੀਓ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੌਰਾਨ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਸਮੇਤ ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਿਸ, ਜ਼ਿਲ੍ਹਾ ਟਰਾਂਸਪੋਰਟ ਵਿਭਾਗ, ਆਈ.ਸੀ.ਡੀ.ਐੱਸ., ਪੰਚਾਇਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ ਅਤੇ ਇੰਡੀਅਨ ਮੈਡੀਕਲ ਕੌਂਸਲ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦਾ ਰੋਲ ਬਹੁਤ ਮਹੱਤਵਪੂਰਨ ਹੈ, ਇਸ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਣੂ ਵੀ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੋਲੀਓ ਦੀ ਬਿਮਾਰੀ ਪ੍ਰਤੀ ਸਾਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਇਹ ਵੀ ਯਕੀਨੀ ਬਣਾਏ ਕਿ ਜ਼ਿਲ੍ਹੇ ਦੇ ਜ਼ੀਰੋ ਤੋਂ ਪੰਜ ਸਾਲ ਦੇ ਸਾਰੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣ। ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਪੋਲੀਓ ਬੂੰਦਾਂ ਤੋਂ ਕੋਈ ਵੀ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 45 ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ 138129 ਘਰਾਂ, 18 ਅਨਾਜ ਮੰਡੀਆਂ, 14 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ’ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਸਾਰੇ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 3 ਮਾਰਚ ਤੋਂ 5 ਮਾਰਚ, 2024 ਤੱਕ ਚੱਲਣ ਵਾਲੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਦੀਪ ਕਮਲ ਨੇ ਦੱਸਿਆ ਕਿ ਭਾਵੇਂ ਪਿਛਲੇ 13 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ। ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫਸਰ ਡਾ. ਗਗਨ ਸ਼ਰਮਾ ਨੇ ਭਾਰਤ ਵਿੱਚ ਪੋਲੀਓ ਬਿਮਾਰੀ ਦੀ ਮੌਜੂਦਾ ਸਥਿਤੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਏਐੱਫਪੀ ਸਰਵੀਲੈਂਸ ਬਾਰੇ ਵੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਪਿਛਲੇ 6 ਮਹੀਨੇ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਕਿਸੇ ਵੀ ਅੰਗ ਵਿੱਚ ਅਚਾਨਕ ਢਿਲਾਪਣ ਆ ਜਾਵੇ ਜਿਵੇਂ ਕਿ ਲੱਤ, ਬਾਂਹ, ਗਰਦਨ ਦਾ ਕਮਜ਼ੋਰ ਹੋਣਾ ਜਾਂ ਲਕਵਾ ਮਾਰ ਜਾਣਾ ਤਾਂ ਉਸ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ। ਉੁਨ੍ਹਾਂ ਇਸ ਮੌਕੇ ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਣ ਦੀ ਮਹੱਤਤਾ ਅਤੇ ਪ੍ਰਾਪਤ ਟੀਚਿਆਂ ਬਾਰੇ ਵੀ ਦੱਸਿਆ।
