
ਕਿਰਤੀ ਕਿਸਾਨ ਯੂਨੀਅਨ ਵਲੋਂ ਸ਼ੁਭਕਰਨ ਦੇ ਕਤਲ ਦਾ ਮਾਮਲਾ ਅਮਿਤ ਸ਼ਾਹ, ਖੱਟਰ ਤੇ ਵਿੱਜ ਵਿਰੁੱਧ ਦਰਜ ਕਰਨ ਦੀ ਮੰਗ
ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਕਤਲ ਦਾ ਮਾਮਲਾ ਅਣਪਛਾਤਿਆਂ ਉੱਤੇ ਦਰਜ ਕਰਨ ਦੇ ਅਮਲ ਨੂੰ ਸਿਰੇ ਤੋਂ ਨਕਾਰਦਿਆਂ ਇਹ ਕਤਲ ਦਾ ਮਾਮਲਾ ਅਸਲ ਦੋਸ਼ੀਆਂ ਦੇ ਨਾਂਅ ਉੱਤੇ ਦਰਜ ਕਰਨ ਦੀ ਮੰਗ ਕੀਤੀ ਹੈ।
ਨਵਾਂਸ਼ਹਿਰ - ਕਿਰਤੀ ਕਿਸਾਨ ਯੂਨੀਅਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਕਤਲ ਦਾ ਮਾਮਲਾ ਅਣਪਛਾਤਿਆਂ ਉੱਤੇ ਦਰਜ ਕਰਨ ਦੇ ਅਮਲ ਨੂੰ ਸਿਰੇ ਤੋਂ ਨਕਾਰਦਿਆਂ ਇਹ ਕਤਲ ਦਾ ਮਾਮਲਾ ਅਸਲ ਦੋਸ਼ੀਆਂ ਦੇ ਨਾਂਅ ਉੱਤੇ ਦਰਜ ਕਰਨ ਦੀ ਮੰਗ ਕੀਤੀ ਹੈ।
ਮੋਦੀ ਸਰਕਾਰ ਦੇ ਜਬਰ ਵਿਰੁੱਧ ਤੇ ਸ਼ੁਭਕਰਨ ਸਿੰਘ ਦੇ ਕਤਲ ਤੇ ਹੋਰ ਕਿਸਾਨਾਂ ਤੇ ਅੰਨਾਂ ਤਸ਼ੱਦਦ ਢਾਹੁਣ ਲਈ ਜਿੰਮੇਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਸਿੰਘ ਦੇ ਕਤਲ ਦਾ ਧਾਰਾ 302 ਅਤੇ 307 ਤਹਿਤ ਮੁਕੱਦਮਾ ਦਰਜ ਕਰਨ, ਭੰਨੇ ਵਾਹਨਾਂ ਦਾ ਮੁਆਵਜਾ ਦੇਣ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਤੋਂ ਪਹਿਲਾਂ ਸਥਾਨਕ ਬਾਰਾਂਦਰੀ ਬਾਗ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਜਿਲਾ ਮੀਤ ਪ੍ਰਧਾਨ ਸੋਹਨ ਸਿੰਘ ਅਟਵਾਲ, ਇਸਤਰੀ ਵਿੰਗ ਦੇ ਜਿਲਾ ਪ੍ਰਧਾਨ ਸੁਰਜੀਤ ਕੌਰ ਉਟਾਲ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਇਫਟੂ ਦੇ ਸੂਬਾ ਆਗੂ ਅਵਤਾਰ ਸਿੰਘ ਤਾਰੀ, ਪ੍ਰਵਾਸੀ ਮਜਦੂਰ ਯੂਨੀਅਨ ਦੇ ਆਗੂ ਪਰਵੀਨ ਕੁਮਾਰ ਨਿਰਾਲਾ, ਨੇ ਕਿਹਾ ਕਿ ਮੋਦੀ ਸਰਕਾਰ ਅਤੇ ਹਰਿਆਣਾ ਸਰਕਾਰ ਫਾਸ਼ੀਵਾਦੀ ਹੱਥਕੰਡੇ ਵਰਤਦਿਆਂ ਆਪਣੇ ਹੀ ਨਾਗਰਿਕਾਂ ਦੇ ਕਤਲ ਕਰਨ ਤੇ ਉਤਰ ਆਈ ਹੈ। ਕਿਸਾਨ ਜਮਹੂਰੀ ਢੰਗ ਤਰੀਕਿਆਂ ਨਾਲ ਆਪਣਾ ਸੰਘਰਸ਼ ਲੜ ਰਹੇ ਹਨ, ਉਹ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਦੀ ਖੱਟਰ ਸਰਕਾਰ ਨੇ ਉਹਨਾਂ ਦੇ ਰਾਹਾਂ ਵਿਚ ਅਜਿਹੀਆਂ ਰੋਕਾਂ ਖੜੀਆਂ ਕਰ ਦਿੱਤੀਆਂ ਹਨ ਜੋ ਦੁਸ਼ਮਣ ਦੇਸ਼ਾਂ ਦੀਆਂ ਆਪਸੀ ਸਰਹੱਦਾਂ ਉੱਤੇ ਵੀ ਨਹੀਂ ਹੁੰਦੀਆਂ। ਅੰਦੋਲਨਕਾਰੀ ਕਿਸਾਨਾਂ ਉੱਤੇ ਕਹਿਰ ਢਾਹੁਣ ਲਈ ਜੇਕਰ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਜਿੰਮੇਵਾਰ ਹਨ ਤਾਂ ਇਸਦੇ ਲਈ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਦੋਸ਼-ਮੁਕਤ ਨਹੀਂ ਕੀਤਾ ਜਾ ਸਕਦਾ।ਪੰਜਾਬ ਦੀ ਹੱਦ ਵਿਚ ਹਰਿਆਣਾ ਦੀ ਪੁਲਸ ਨੇ ਕਿਸਾਨਾਂ ਉੱਤੇ ਜਬਰ ਢਾਹਿਆ ਉਹਨਾਂ ਦੇ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੀ ਭੰਨ ਤੋੜ ਕੀਤੀ ਪਰ ਪੰਜਾਬ ਸਰਕਾਰ ਨੇ ਸ਼ੁਭਕਰਨ ਦੇ ਕਤਲ ਦਾ ਮੁਕੱਦਮਾ ਦਰਜ ਕਰਕੇ ਅਸਲ ਦੋਸ਼ੀਆਂ ਨੂੰ ਬਚਾਉਣ ਅਤੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਸਰਕਾਰ ਦਾ ਇਹ ਕਦਮ ਸਾਨੂੰ ਮਨਜੂਰ ਨਹੀਂ ਹੈ। ਇਸ ਮੌਕੇ ਸੁਰਿੰਦਰ ਸਿੰਘ ਮਹਿਰਮਪੁਰ, ਪਰਮਜੀਤ ਸਿੰਘ ਸ਼ਹਾਬ ਪੁਰ, ਕਮਲਜੀਤ ਸਨਾਵਾ, ਬਲਦੇਵ ਸਿੰਘ ਉੜਾਪੜ, ਬਚਿੱਤਰ ਸਿੰਘ ਮਹਿਮੂਦਪੁਰ, ਜਰਨੈਲ ਸਿੰਘ ਕਾਹਮਾ, ਰਾਮਜੀ ਦਾਸ ਸਨਾਵਾ, ਗੁਰਦਿਆਲ ਰੱਕੜ, ਮਨਜੀਤ ਕੌਰ ਅਲਾਚੌਰ, ਹਰੀ ਲਾਲ, ਹਰੇ ਰਾਮ ਆਗੂ ਵੀ ਮੌਜੂਦ ਸਨ।
