ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦਾ ਵਫ਼ਦ ਮੁੱਖ ਇੰਜਨੀਅਰ ਨੂੰ ਮਿਲਿਆ

ਐਸ ਏ ਐਸ ਨਗਰ, 1 ਮਾਰਚ - ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਕਾਨੂੰਨੀ ਸਲਾਹਕਾਰ ਗੁਰਚਰਨ ਸਿੰਘ ਬੁੱਟਰ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ (ਦੱਖਣ) ਸ: ਗੁਰਿੰਦਰ ਸਿੰਘ ਚੀਮਾ ਨੂੰ ਪੰਜਾਬ ਮੰਡੀ ਬੋਰਡ ਨੂੰ ਮੁੱਖ ਦਫ਼ਤਰ ਮੁਹਾਲੀ ਵਿਖੇ ਮਿਲਿਆ ਅਤੇ ਮੰਗ ਕੀਤੀ ਕਿ ਈ ਪੀ ਐਫ਼ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।

ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸz. ਚੀਮਾ ਵਲੋਂ ਜਥੇਬੰਦੀ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਅਮਲਾ ਉਸਾਰੀ ਦੇ ਸਬੰਧਤ ਕਰਮਚਾਰੀਆਂ ਨੂੰ ਆਪਣੇ ਦਫ਼ਤਰ ਵਿੱਚ ਬਲਾ ਕੇ ਈ ਪੀ ਐਫ਼ ਦੇ ਸਬੰਧ ਵਿੱਚ ਚਾਰ ਮੈਂਬਰੀ ਕਮੇਟੀ ਦੇ ਫ਼ੈਸਲੇ ਤੋਂ ਜਾਣੂ ਕਰਵਾਉਂਦਿਆਂ 31ਮਾਰਚ 2024 ਤਕ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਰਾਜਿੰਦਰ ਕੁਮਾਰ ਭੋਲਾ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਮੱਖਣ ਸਿੰਘ ਬਰਨਾਲਾ, ਦੀਪਕ ਸ਼ਰਮਾ ਪ੍ਰਧਾਨ ਮੁੱਖ ਦਫ਼ਤਰ ਮੁਹਾਲੀ ਵੀ ਹਾਜ਼ਰ ਸਨ।