ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਲਈ ਵਚਨਬੱਧ : ਕੁਲਵੰਤ ਸਿੰਘ

ਐਸ ਏ ਐਸ ਨਗਰ, 1 ਮਾਰਚ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਲਈ ਵਚਨਬੱਧ ਹੈ। ਸਥਾਨਕ ਫੇਜ਼ 1 ਦੀ ਧਰਮਸ਼ਾਲਾ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਦੌਰਾ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵਲੋਂ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਹੋਣ ਵਾਲੀ ਖੱਜਲਖੁਆਰੀ ਤੋਂ ਬਚਾਉਣ ਲਈ ਉਹਨਾਂ ਦੇ ਘਰ ਨੇੜੇ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੀ ਕੌਂਸਲਰ ਗੁਰਮੀਤ ਕੌਰ, ਹਰਬਿੰਦਰ ਸਿੰਘ, ਜਤਿੰਦਰ ਸਿੰਘ ਪੰਮਾ ਵੀ ਹਾਜ਼ਰ ਸਨ।