ਪਟਿਆਲਾ ਦੇ ਹੀਰਾ ਬਾਗ 'ਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਪਟਿਆਲਾ, 2 ਮਾਰਚ - ਪੰਜਾਬ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਤੋਂ ਆਮ ਆਦਮੀ ਕਲੀਨਿਕਾਂ ਦੇ ਵਰਚੁਅਲ ਉਦਘਾਟਨ ਕਰਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ 'ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸੈਣੀ ਨੇ ਹੀਰਾ ਬਾਗ ਵਿਖੇ ਬਣਾਏ ਆਮ ਆਦਮੀ ਕਲੀਨਿਕ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ।

ਇਸ ਮੌਕੇ ਉਹਨਾਂ ਨਾਲ ਪੀ.ਏੇ. ਜਸਬੀਰ ਗਾਂਧੀ, ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ ਕੁਮਾਰ, ਮੈਡੀਕਲ ਅਫ਼ਸਰ ਡਾ. ਪ੍ਰਨੀਤ ਕੌਰ, ਡਾ. ਰਾਕੇਸ ਕੁਮਾਰ, ਮੋਹਿਤ ਕੁਮਾਰ, ਪ੍ਰਦੀਪ ਗਰਗ, ਸੁਰੇਸ਼ ਕੁਮਾਰ, ਰਾਮ ਆਸਰਾ ਸਿੰਘ ਗਰਚਾ, ਗੋਰਵ ਅਰੋੜਾ, ਮਨਦੀਪ ਸਿੰਘ ਵਿਰਦੀ, ਅਨਾਇਤ ਅਲੀ, ਬਲਜੀਤ ਸ਼ਰਮਾ ਅਤੇ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਵਲੰਟੀਅਰ ਅਤੇ ਅਹੁਦੇਦਾਰ ਵੀ ਨਾਲ ਸਨ। ਐਡਵੋਕੇਟ ਰਾਹੁਲ ਸੈਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕ ਵਧਾਈ ਦੇ ਪਾਤਰ ਹਨ, ਜਿਹਨਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ  ਸਿਹਤਮੰਦ ਰੱਖਣ ਲਈ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਉਪਲਭਧ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੀ ਸਥਾਪਨਾ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਡਰੀਮ ਪ੍ਰੌਜੈਕਟ ਹੈ ਜਿਸ ਨਾਲ ਹੁਣ ਆਮ ਬਿਮਾਰੀਆਂ ਹੋਣ ਤੇਂ ਲੋਕਾਂ ਨੂੰ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀ ਪਵੇਗੀ।ਉਹਨਾਂ ਕਿਹਾ ਕਿ ਇਨ੍ਹਾਂ ਕਲ਼ੀਨਿਕਾਂ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ ਤੋਂ ਦਵਾਈ  ਲੈਣ ਦੀ ਪ੍ਰੀਕਿਰਿਆ ਪੇਪਰ ਰਹਿਤ ਹੋਵੇਗੀ ਅਤੇ ਇਹ ਡਾਟਾ ਬਿਮਾਰੀਆਂ 'ਤੇ ਕਾਬੂ ਪਾਉਣ ਲਈ ਨਵੀਆਂ ਖੋਜਾਂ ਲਈ ਵੀ ਸਹਾਈ ਹੋਵੇਗਾ।ਉਹਨਾਂ ਕਿਹਾ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਮਰੀਜਾਂ ਨੂੰ ਆਮ ਬਿਮਾਰੀ ਹੋਣ ਤੇਂ ਦੂਰ ਦੂੂਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀ ਪਵੇਗੀ, ਇਸ ਨਾਲ ਜਿਥੇ ਮਰੀਜ਼ 'ਤੇ ਖਰਚੇ ਦਾ ਬੋਝ ਘਟੇਗਾ ਉਥੇ ਸਮੇਂ ਦੀ ਵੀ ਬੱਚਤ ਹੋਵੇਗੀ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 7 ਹੋਰ ਨਵੇਂ ਆਮ ਆਦਮੀ ਖੁੱਲਣ ਨਾਲ ਆਦਮੀ ਕਲੀਨਿਕਾਂ ਦੀ ਗਿਣਤੀ ਹੁਣ 65 ਹੋ ਗਈ ਹੈ।