ਰਣਜੀਤ ਸਿੰਘ ਖੁਰਾਣਾ ਬਣੇ ਸ੍ਰੋਮਣੀ ਅਕਾਲੀ ਦਲ (ਬ) ਹਲਕਾ ਵਿਧਾਨਸਭਾ ਫਗਵਾੜਾ ਸ਼ਹਿਰੀ ਦੇ ਇੰਚਾਰਜ

ਫਗਵਾੜਾ - ਸ੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕਸਭਾ ਚੋਣਾਂ ਦੀ ਆਮਦ ਨੂੰ ਦੇਖਦੇ ਹੋਏ ਪਾਰਟੀ ਦੇ ਸੀਨੀਅਰ ਆਗੂ, ਸੂਬਾ ਸਲਾਹਕਾਰ ਕਮੇਟੀ ਮੈਂਬਰ ਅਤੇ ਫਗਵਾੜਾ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੂੰ ਵਿਧਾਨਸਭਾ ਹਲਕਾ ਫਗਵਾੜਾ (ਸ਼ਹਿਰੀ) ਦਾ ਇੰਚਾਰਜ ਨਿਯੁਕਤ ਕੀਤਾ ਹੈ| ਜਦਕਿ ਸੀਨੀਅਰ ਆਗੂ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਚੰਦੀ ਨੂੰ ਫਗਵਾੜਾ ਦਿਹਾਤੀ ਹਲਕੇ ਦੇ ਇੰਚਾਰਜ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ।

ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਨੇ ਬਤੌਰ ਇੰਚਾਰਜ ਨਿਯੁਕਤੀ ਲਈ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਸ. ਦਲਜੀਤ ਸਿੰਘ ਚੀਮਾ ਅਤੇ ਸ. ਜਰਨੈਲ ਸਿੰਘ ਵਾਹਿਦ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਆਉਂਦੀਆਂ ਲੋਕਸਭਾ ਚੋਣਾਂ ਵਿਚ ਫਗਵਾੜਾ ਵਿਧਾਨਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਲੀਡ ਦੁਆਈ ਜਾਵੇਗੀ। ਇੱਥੇ ਜਿਕਰਯੋਗ ਹੈ ਕਿ ਫਗਵਾੜਾ ਵਿਧਾਨਸਭਾ ਹਲਕਾ ਹੁਸ਼ਿਆਰਪੁਰ ਲੋਕਸਭਾ ਹਲਕੇ ਦਾ ਅਹਿਮ ਹਿੱਸਾ ਹੈ ਅਤੇ ਹੁਸ਼ਿਆਰਪੁਰ ਹਲਕੇ ਤੋਂ ਲੋਕਸਭਾ ਉਮੀਦਵਾਰ ਦੀ ਜਿੱਤ ਹਾਰ ਵਿੱਚ ਫਗਵਾੜਾ ਵਿਧਾਨਸਭਾ ਹਲਕੇ ਦੀ ਅਹਿਮ ਭੂਮਿਕਾ ਰਹਿੰਦੀ ਹੈ।