
ਨੈਸਲੇ ਟਾਹਲੀਵਾਲ ਦੇ ਕਰਮਚਾਰੀਆਂ ਨੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ
ਊਨਾ, 4 ਮਾਰਚ - ਨੇਸਲੇ ਇੰਡੀਆ ਲਿਮਟਿਡ ਟਾਹਲੀਵਾਲ ਵਿਖੇ ਰਾਸ਼ਟਰੀ ਸੁਰੱਖਿਆ ਸਪਤਾਹ ਦੀ ਸ਼ੁਰੂਆਤ ਕੀਤੀ ਗਈ। ਇਹ ਰਾਸ਼ਟਰੀ ਸੁਰੱਖਿਆ ਹਫ਼ਤਾ 11 ਮਾਰਚ ਤੱਕ ਜਾਰੀ ਰਹੇਗਾ ਜਿਸ ਵਿੱਚ ਹਰੇਕ ਕਰਮਚਾਰੀ ਨੂੰ ਵੱਖ-ਵੱਖ ਸੁਰੱਖਿਆ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਊਨਾ, 4 ਮਾਰਚ - ਨੇਸਲੇ ਇੰਡੀਆ ਲਿਮਟਿਡ ਟਾਹਲੀਵਾਲ ਵਿਖੇ ਰਾਸ਼ਟਰੀ ਸੁਰੱਖਿਆ ਸਪਤਾਹ ਦੀ ਸ਼ੁਰੂਆਤ ਕੀਤੀ ਗਈ। ਇਹ ਰਾਸ਼ਟਰੀ ਸੁਰੱਖਿਆ ਹਫ਼ਤਾ 11 ਮਾਰਚ ਤੱਕ ਜਾਰੀ ਰਹੇਗਾ ਜਿਸ ਵਿੱਚ ਹਰੇਕ ਕਰਮਚਾਰੀ ਨੂੰ ਵੱਖ-ਵੱਖ ਸੁਰੱਖਿਆ ਨਿਯਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਨੇਜਰ ਅਮਿਤ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਪਤਾਹ ਦੌਰਾਨ ਸੜਕ ਸੁਰੱਖਿਆ, ਜੀਵਨ ਬਚਾਉਣ ਦੇ ਨਿਯਮਾਂ, ਅੱਗ ਤੋਂ ਸੁਰੱਖਿਆ ਦੇ ਉਪਾਅ ਅਤੇ ਅਸੀਂ ਆਪਣੇ ਕਾਰਜ ਸੱਭਿਆਚਾਰ ਅਤੇ ਜੀਵਨ ਸ਼ੈਲੀ ਵਿੱਚ ਸੁਰੱਖਿਆ ਅਤੇ ਸਿਹਤ ਨੂੰ ਕਿਵੇਂ ਸ਼ਾਮਲ ਕਰ ਸਕਦੇ ਹਾਂ, ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੁਰੱਖਿਆ ਝੰਡਾ ਵੀ ਲਹਿਰਾਇਆ ਗਿਆ ਅਤੇ ਉਦਯੋਗ ਦੇ ਸਮੂਹ ਕਰਮਚਾਰੀਆਂ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ।
