ਕਾਲਜ ਦੇ ਸੰਗੀਤ ਵਿਭਾਗ ਵੱਲੋਂ ਸੰਗੀਤਕ ਸਮਾਰੋਹ ਕਰਵਾਇਆ ਗਿਆ
ਮਾਹਿਲਪੁਰ, 4 ਮਾਰਚ:- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇੱਕ ਸੰਗੀਤਕ ਸਮਾਰੋਹ ਕਰਵਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਦੀ ਪ੍ਰਬੰਧਕੀ ਕਮੇਟੀ, ਸਿੱਖ ਐਜੂਕੇਸ਼ਨਲ ਕੌਂਸਲ ਦੇ ਸਾਬਕਾ ਮੈਨੇਜਰ ਹਰਜੀਤ ਸਿੰਘ ਨਾਗਰਾ ਅਤੇ ਲਖਬੀਰ ਸਿੰਘ ਨਾਗਰਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਕਾਲਜ ਦੇ ਪ੍ਰਿੰ ਡਾ ਪਰਵਿੰਦਰ ਸਿੰਘ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਹਾਜ਼ਰ ਮਹਿਮਾਨਾਂ ਨੂੰ ਕਾਲਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਡਾ ਕੁਲਦੀਪ ਸਿੰਘ ਦੀ ਦੇਖਰੇਖ ਹੇਠਾਂ ਕਾਲਜ ਦੇ ਵਿਦਿਆਰਥੀਆਂ ਨੇ ਗਾਇਣ ਕਲਾ ਦੀਆਂ ਵੱਖ ਵੱਖ ਵੰਨਗੀਆਂ ਦਾ ਪ੍ਰਦਰਸ਼ਨ ਕੀਤਾ ਜਿਸ ਨੂੰ ਹਾਜ਼ਰ ਮਹਿਮਾਨਾਂ ਅਤੇ ਵਿਦਿਆਰਥੀਆਂ ਨੇ ਖੂਬ ਪਸੰਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਗਜ਼ਲ ਗਾਇਣ ,ਲੋਕ ਗੀਤ ਗਾਇਣ ਅਤੇ ਸ਼ਾਸਤਰੀ ਸੰਗੀਤ ਨਾਲ ਜੁੜੀਆਂ ਗਾਇਣ ਕਲਾਵਾਂ ਦੀ ਪੇਸ਼ਕਾਰੀ ਦਿੱਤੀ। ਕੌਂਸਲ ਦੇ ਜਨਰਲ ਸਕੱਤਰ ਪ੍ਰੋ ਅਪਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਇਸ ਮੌਕੇ ਹਾਜ਼ਰ ਮਹਿਮਾਨਾਂ ਅਤੇ ਕਾਲਜ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਦੀ ਕਾਰਵਾਈ ਪ੍ਰੋ ਵਰਿੰਦਰਪਾਲ ਕੌਰ ਨੇ ਨਿਭਾਈ। ਇਸ ਮੌਕੇ ਡਾ ਰਾਜ ਕੁਮਾਰ, ਡਾ ਜੇ ਬੀ ਸੇਖੋਂ, ਡਾ ਆਰਤੀ ਸ਼ਰਮਾ, ਡਾ ਰਾਕੇਸ਼ ਕੁਮਾਰ, ਡਾ ਪ੍ਰਭਜੋਤ ਕੌਰ ਆਦਿ ਸਮੇਤ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।