ਪਲਸ ਪੋਲਿਓ ਮੁਹਿੰਮ ਦੇ ਦੂਜੇ ਦਿਨ 53 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪਿਆਈਆਂ ਪੋਲੀਓ ਬੂੰਦਾਂ

ਪਟਿਆਲਾ, 4 ਮਾਰਚ - ਬੱਚਿਆਂ ਨੂੰ ਪੋਲੀਓੁ ਵਰਗੀ ਨਾਮੁਰਾਦ ਬਿਮਾਰੀ ਤੋਂ ਮੁਕਤੀ ਲਈ ਚਲਾਏ ਜਾ ਰਹੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ 53,387 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾਂ ਪਿਆਈਆਂ ਗਈਆਂ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਤਿੰਨ ਦਿਨਾਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਪੰਜ ਸਾਲ ਤਕ ਦੇ 1,83,478 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾਂ ਪਿਆਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ|

ਅਤੇ ਮੁਹਿੰਮ ਦੇ ਪਹਿਲੇ ਦਿਨ ਬੂਥਾਂ 'ਤੇ ਪੋਲਿਓ ਦਵਾਈ ਦੀਆਂ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ 1844 ਟੀਮਾਂ ਵੱਲੋਂ 2 ਲੱਖ ਦੇ ਕਰੀਬ ਘਰਾਂ ਦਾ ਦੌਰਾ ਕਰਕੇ 53 ਹਜ਼ਾਰ 387 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਈਆ ਗਈਆਂ, ਜਿਸ ਨਾਲ ਦੇ ਜ਼ਿਲ੍ਹੇ ਦੇ 84 ਫੀਸਦੀ ਬੱਚਿਆਂ ਨੂੰ ਦਵਾਈ ਪਿਆਉਣ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਬਾਕੀ ਰਹਿੰਦੇ ਬੱਚਿਆਂ ਨੂੰ ਮੁਹਿੰਮ ਦੇ ਤੀਸਰੇ ਦਿਨ ਸਿਹਤ ਟੀਮਾਂ ਵੱਲੋਂ ਘਰ ਘਰ ਜਾ ਕੇ ਦਵਾਈ ਪਿਲਾਈ ਜਾਵੇਗੀ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਤਿੰਨ ਦਿਨਾਂ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਆਈਆਂ ਗਈਆਂ ਸਨ। ਉਹਨਾਂ ਕਿਹਾ ਕਿ ਹਰੇਕ ਬੱਚੇ ਤੱਕ ਦਵਾਈ ਦੀ ਪਹੁੰਚ ਬਣਾਉਣ ਲਈ 4000 ਦੇ ਕਰੀਬ ਸਟਾਫ ਦੀ ਡਿਊਟੀ ਲਗਾਈ ਗਈ ਹੈ।