ਜਲਦ ਹੀ ਦੋ ਜ਼ਿਲ੍ਹਿਆਂ ਦੇ 392 ਪਿੰਡਾਂ ਨੂੰ ਮਿਲੇਗੀ ਫਲੋਰਾਈਡ ਵਾਲੇ ਪਾਣੀ ਤੋਂ ਮੁਕਤੀ
ਪਟਿਆਲਾ, 4 ਮਾਰਚ - ਪਟਿਆਲਾ ਦੇ ਡਿਪਟੀ ਸ਼ੌਕਤ ਅਹਿਮਦ ਪਰੈ ਨੇ ਅੱਜ ਜਲ ਸਵੱਛਤਾ ਮਿਸ਼ਨ ਦੀ ਮੀਟਿੰਗ ਮਗਰੋਂ ਦੱਸਿਆ ਕਿ 300 ਕਰੋੜ ਦੀ ਲਾਗਤ ਵਾਲਾ ਨਹਿਰੀ ਪਾਣੀ 'ਤੇ ਅਧਾਰਿਤ ਪ੍ਰੋਜੈਕਟ ਆਪਣੇ ਅੰਤਿਮ ਪੜਾਅ 'ਤੇ ਹੈ ਤੇ ਇਸਦੇ ਸ਼ੁਰੂ ਹੋਣ ਨਾਲ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਫਲੋਰਾਈਡ ਮਿਕਸ ਪਾਣੀ ਤੋਂ ਪ੍ਰੇਸ਼ਾਨ 392 ਪਿੰਡਾਂ ਦੇ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਜਲ ਜੀਵਨ ਮਿਸ਼ਨ ਦੀਆਂ ਕਈ ਯੋਜਨਾਵਾਂ ਨੂੰ ਪ੍ਰਵਾਨਗੀ ਦਿੱਤੀ।

ਇਸ ਦੌਰਾਨ ਡੀਸੀ ਨੇ ਦੱਸਿਆ ਕਿ ਵਿਸ਼ਵ ਬੈਂਕ ਦੀ ਮਦਦ ਨਾਲ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਦੇ 392 ਪਿੰਡਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਦੇ ਸਰਫੇਸ ਵਾਟਰ ਪ੍ਰੋਜੈਕਟ ਰਾਹੀਂ ਰਾਜਪੁਰਾ ਦੇ ਪਿੰਡ ਪੱਬਰਾ 'ਚ 204 ਅਤੇ ਘਨੌਰ ਦੇ ਪਿੰਡ ਮੰਡੋਲੀ 'ਚ 112 ਪਿੰਡਾਂ ਨੂੰ ਪਾਣੀ ਦਿੱਤਾ ਜਾਵੇਗਾ। ਜ਼ਿਲ੍ਹਾ ਜਲ ਸਵੱਛਤਾ ਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜ਼ਿਲ੍ਹਾ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵਾਟਰ ਸਪਲਾਈ ਦੇ ਕੁਨੈਕਸ਼ਨ ਉਪਲਬਧ ਕਰਵਾਏ ਗਏ ਹਨ। ਦੱਸ ਦੇਈਏ ਕਿ ਅੱਜ ਇੱਥੇ ਹੋਈ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਹੋਰ ਵੱਡੀਆਂ ਸਕੀਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ ਦੀਆਂ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਸ ਦੌਰਾਨ ਹਰ ਘਰ ਵਿੱਚ ਪਾਈਪਾਂ ਰਾਹੀਂ ਪੀਣ ਵਾਲਾ ਸਾਫ਼ ਪਾਣੀ ਮੁਹਈਆ ਕਰਵਾਉਣ, ਬਰਸਾਤੀ ਪਾਣੀ ਨੂੰ ਰੀਚਾਰਜ ਕਰਨ, ਗੰਦੇ ਪਾਣੀ ਦੀ ਸਫ਼ਾਈ ਦੇ ਪ੍ਰਬੰਧਾਂ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਵਿੱਚ 2649.72 ਲੱਖ ਰੁਪਏ ਦੀ ਲਾਗਤ ਨਾਲ ਜਲ ਜੀਵਨ ਮਿਸ਼ਨ ਦੀਆਂ 151 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।