
ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ - ਬਿੱਟੂ ਭਾਟੀਆ
ਹੁਸ਼ਿਆਰਪੁਰ - ਐਨਡੀਏ ਆਗੂ ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਲਈ ਹਰ ਕੋਈ ਵਧਾਈ ਦਾ ਹੱਕਦਾਰ ਹੈ। ਇਹ ਗੱਲ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਹੁਸ਼ਿਆਰਪੁਰ - ਐਨਡੀਏ ਆਗੂ ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਲਈ ਹਰ ਕੋਈ ਵਧਾਈ ਦਾ ਹੱਕਦਾਰ ਹੈ। ਇਹ ਗੱਲ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਰਾਸ਼ਟਰ ਹਿੱਤ ਵਿੱਚ ਲਏ ਫੈਸਲਿਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾ ਉਨ੍ਹਾਂ ਦੀਆਂ ਰਿਣੀ ਰਹਿਣਗੀਆਂ ਅਤੇ ਭਾਰਤ ਦੁਨੀਆਂ ਵਿੱਚ ਹਮੇਸ਼ਾ ਸਿਖਰ ’ਤੇ ਰਹੇਗਾ। ਸ਼੍ਰੀ ਭਾਟੀਆ ਨੇ ਕਿਹਾ ਕਿ ਸ਼੍ਰੀ ਨਰੇਂਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਨਾਲ ਦੇਸ਼ ਵਿੱਚ ਹੋਰ ਬਹੁਤ ਸਾਰੀਆਂ ਯੋਜਨਾਵਾਂ ਦੇ ਨਾਲ ਇੱਕ ਨਵੀਂ ਕ੍ਰਾਂਤੀ ਆਵੇਗੀ ਅਤੇ ਦੇਸ਼ ਵਾਸੀਆਂ ਵਿੱਚ ਭਾਰੀ ਊਰਜਾ ਭਰੇਗੀ। ਉਨ੍ਹਾਂ ਕਿਹਾ ਕਿ ਜਿਸ ਦਿਨ ਨਰਿੰਦਰ ਮੋਦੀ ਸਹੁੰ ਚੁੱਕਣਗੇ, ਸਾਰੇ ਦੇਸ਼ ਵਾਸੀਆਂ ਅਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਉਸ ਦਿਨ ਨੂੰ ਤਿਉਹਾਰ ਵਜੋਂ ਮਨਾਉਣਾ ਚਾਹੀਦਾ ਹੈ।
