ਢਾਹਾਂ ਕਲੇਰਾਂ ਵਿਖੇ ਸਤਿਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਿਤ
ਨਵਾਂਸ਼ਹਿਰ - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸਮੂਹ ਅਦਾਰਿਆਂ ਦੇ ਸਮੂਹ ਸਟਾਫ ਵੱਲੋਂ ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪੰਰਤ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲਿਆਂ ਅਤੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦੇ ਦੱਸਿਆ ਕਿ ਉਹਨਾਂ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ । ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿਖਿਆ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈਆਂ ਦਿਤੀਆਂ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਵੱਲੋਂ ਰਚਿਤ 40 ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ, ਜੋ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦੇ ਹਨ । ਗੁ: ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਵਿਚ ਅਮਰਜੀਤ ਸਿੰਘ ਕਲੇਰਾਂ ਸਕੱਤਰ, ਮਹਿੰਦਰ ਸਿੰਘ ਢਾਹਾਂ ਕੈਨੇਡਾ, ਹਰਦੇਵ ਸਿੰਘ ਢਾਹਾਂ ਯੂ ਕੇ, ਸੋਹਨ ਸਿੰਘ ਯੂ ਕੇ, ਸੰਦੀਪ ਕੁਮਾਰ ਸਾਬਕਾ ਸਰਪੰਚ ਢਾਹਾਂ, ਭਾਈ ਜੋਗਾ ਸਿੰਘ, ਨਿਰਮਲ ਸਿੰਘ ਖਟਕੜ ਖੁਰਦ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਗੁ: ਚਰਨ ਕਵੰਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ, ਭਾਈ ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ, ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਸੰਸਥਾਵਾਂ ਦੇ ਸਮੂਹ ਕਰਮਚਾਰੀਆਂ, ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।