ਇਸਤਰੀ ਜਾਗ੍ਰਿਤੀ ਮੰਚ ਵਲੋਂ ਕੌਮਾਂਤਰੀ ਇਸਤਰੀ ਦਿਵਸ ਮਨਾਉਣ ਦੀਆਂ ਤਿਆਰੀਆਂ ਜੋਰਾਂ 'ਤੇ

ਨਵਾਂਸ਼ਹਿਰ - ਇਸਤਰੀ ਜਾਗ੍ਰਿਤੀ ਮੰਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ 8 ਮਾਰਚ ਨੂੰ ਜਿਲਾ ਪੱਧਰੀ ਕੌਮਾਂਤਰੀ ਇਸਤਰੀ ਦਿਵਸ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਤਿਆਰੀ ਲਈ ਔਰਤਾਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।

ਅੱਜ ਇੱਥੋਂ ਦੇ ਨਜਦੀਕੀ ਪਿੰਡ ਦੁਰਗਾ ਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਜ ਵੀ ਔਰਤ ਜਾਤੀ ਨਾਲ ਘੋਰ ਵਿਤਕਰਾ ਹੋ ਰਿਹਾ ਹੈ। ਦੇਸ਼ ਦੀਆਂ ਔਰਤਾਂ ਪ੍ਰਤੀ ਮਰਦ ਪ੍ਰਧਾਨ ਸਮਾਜ ਵਿਚ ਅੱਜ ਵੀ ਔਰਤਾਂ ਨੂੰ ਸਮਾਜ ਦੀ ਜਗੀਰੂ ਸੋਚ ਅਤੇ ਦਾਬੇ ਦਾ ਸ਼ਿਕਾਰ ਹੋਣਾ ਪੈ ਰਿਹਾ।ਸਮਾਜ ਵਿਚ ਲੜਕੀਆਂ ਦੀ ਗਿਣਤੀ ਅਜੇ ਵੀ ਲੜਕਿਆਂ ਨਾਲੋਂ ਘੱਟ ਹੈ ਜੋ ਇਹ ਸਾਬਤ ਕਰਦੀ ਹੈ ਕਿ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਪੂਰੀ ਤਰ੍ਹਾਂ ਵਿਤਕਰੇ ਤੋਂ ਮੁਕਤ ਨਹੀਂ ਹੋਈ। ਔਰਤ  ਘਰੇਲੂ ਹਿੰਸਾ ਅਤੇ ਮਰਦ ਦੇ ਦਾਬੇ ਦਾ ਸ਼ਿਕਾਰ ਹੈ। ਔਰਤਾਂ ਨਾਲ ਹੋ ਰਹੇ ਬਲਾਤਕਾਰ ਅਤੇ ਛੇੜਛਾੜ ਦੀਆਂ ਘਟਨਾਵਾਂ ਔਰਤ ਦੀ ਸਮਾਜਿਕ ਹਾਲਤ ਨੂੰ ਬਿਆਨ ਕਰਦੀਆਂ ਹਨ। ਉਹਨਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਕੇ ਸੰਘਰਸ਼ ਕਰਨ ਦੀ ਲੋੜ ਹੈ। ਆਪਣੇ ਹੱਕ ਔਰਤ ਨੂੰ ਆਪ ਹੀ ਪ੍ਰਾਪਤ ਕਰਨੇ ਪੈਣਗੇ। ਉਹਨਾਂ ਕਿਹਾ ਕਿ ਅਜੇ ਵੀ ਔਰਤ ਵਰਗ ਦਾ ਵੱਡਾ ਹਿੱਸਾ ਘਰਾਂ ਦੀ ਚਾਰ ਦੀਵਾਰੀ ਵਿਚ ਕੈਦ ਹੈ। ਕਈ ਖੇਤਰਾਂ ਵਿਚ ਔਰਤ ਮਰਦ ਦੀ ਬਰਾਬਰਤਾ ਲਈ ਸੰਘਰਸ਼ ਕਰ ਰਹੀ ਹੈ। ਉਹਨਾਂ ਨੇ ਔਰਤਾਂ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕੌਮਾਂਤਰੀ ਇਸਤਰੀ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਿੰਦਰ ਕੌਰ, ਬਲਵੀਰ ਕੌਰ, ਮਨਜੀਤ ਕੌਰ, ਰੀਤੂ, ਬਿਕਰਮ ਪਾਲ ਕੌਰ ਵੀ ਮੌਜੂਦ ਸਨ।