
ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਦੀ ਮੈਡੀਕਲ ਜਾਂਚ ਲਈ 9 ਮਾਰਚ ਨੂੰ ਲਗਾਇਆ ਜਾਵੇਗਾ ਮੈਡੀਕਲ ਕੈਂਪ - ਸੀ.ਐਮ.ਓ
ਊਨਾ, 7 ਮਾਰਚ - ਜਾਣਕਾਰੀ ਦਿੰਦੇ ਹੋਏ ਸੀ.ਐਮ.ਓ ਊਨਾ ਡਾ: ਸੰਜੀਵ ਵਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ 9 ਮਾਰਚ ਨੂੰ ਖੇਤਰੀ ਹਸਪਤਾਲ ਊਨਾ ਵਿਖੇ ਗਰਭਵਤੀ ਔਰਤਾਂ ਦੀ ਮੈਡੀਕਲ ਜਾਂਚ ਲਈ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਕੈਂਪ ਜੱਚਾ-ਬੱਚਾ ਸਿਹਤ ਕੇਂਦਰ ਦੀ ਨਵੀਂ ਇਮਾਰਤ ਵਿੱਚ ਲਗਾਇਆ ਜਾਵੇਗਾ।
ਊਨਾ, 7 ਮਾਰਚ - ਜਾਣਕਾਰੀ ਦਿੰਦੇ ਹੋਏ ਸੀ.ਐਮ.ਓ ਊਨਾ ਡਾ: ਸੰਜੀਵ ਵਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ 9 ਮਾਰਚ ਨੂੰ ਖੇਤਰੀ ਹਸਪਤਾਲ ਊਨਾ ਵਿਖੇ ਗਰਭਵਤੀ ਔਰਤਾਂ ਦੀ ਮੈਡੀਕਲ ਜਾਂਚ ਲਈ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਕੈਂਪ ਜੱਚਾ-ਬੱਚਾ ਸਿਹਤ ਕੇਂਦਰ ਦੀ ਨਵੀਂ ਇਮਾਰਤ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਲੈਬ ਟੈਸਟ, ਬਲੱਡ ਲੈਵਲ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਗਰਭ ਦੌਰਾਨ ਹੋਣ ਵਾਲੇ ਖ਼ਤਰੇ ਦੇ ਲੱਛਣਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਪਛਾਣ ਕਰਕੇ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਖੇਤਰੀ ਹਸਪਤਾਲ ਊਨਾ ਅਤੇ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਿਵਲ ਹਸਪਤਾਲਾਂ ਵਿੱਚ ਹਰ ਮਹੀਨੇ 9 ਵਾਰ ਇਹ ਕੈਂਪ ਲਗਾਏ ਜਾਂਦੇ ਹਨ।
