
ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਵੱਲੋਂ ਲੋਕਾਂ ਨੂੰ ਮਹਾ ਸ਼ਿਵਰਾਤਰੀ ਦੀ ਵਧਾਈ
ਚੰਡੀਗੜ੍ਹ, 7 ਮਾਰਚ: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾ ਸ਼ਿਵਰਾਤਰੀ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਸ. ਪੁਰੋਹਿਤ ਨੇ ਕਿਹਾ, “ਮਹਾ ਸ਼ਿਵਰਾਤਰੀ, ਭਗਵਾਨ ਸ਼ਿਵ ਦੇ ਲੱਖਾਂ ਸ਼ਰਧਾਲੂਆਂ ਲਈ ਸਭ ਤੋਂ ਸ਼ੁਭ ਅਤੇ ਮਹੱਤਵਪੂਰਨ ਅਧਿਆਤਮਿਕ ਤਿਉਹਾਰ ਹੈ ਅਤੇ ਇਸ ਦਿਨ ਨੂੰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਹ ਸ਼ੁਭ ਅਵਸਰ ਸਾਡੇ ਸਾਰਿਆਂ ਵਿੱਚ ਪਿਆਰ, ਸਨੇਹ, ਸਦਭਾਵਨਾ ਅਤੇ ਭਾਈਚਾਰੇ ਦੇ ਨੇਕ ਵਿਚਾਰਾਂ ਨੂੰ ਪ੍ਰੇਰਿਤ ਕਰੇ।
ਚੰਡੀਗੜ੍ਹ, 7 ਮਾਰਚ: ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾ ਸ਼ਿਵਰਾਤਰੀ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਇੱਕ ਸੰਦੇਸ਼ ਵਿੱਚ ਸ. ਪੁਰੋਹਿਤ ਨੇ ਕਿਹਾ, “ਮਹਾ ਸ਼ਿਵਰਾਤਰੀ, ਭਗਵਾਨ ਸ਼ਿਵ ਦੇ ਲੱਖਾਂ ਸ਼ਰਧਾਲੂਆਂ ਲਈ ਸਭ ਤੋਂ ਸ਼ੁਭ ਅਤੇ ਮਹੱਤਵਪੂਰਨ ਅਧਿਆਤਮਿਕ ਤਿਉਹਾਰ ਹੈ ਅਤੇ ਇਸ ਦਿਨ ਨੂੰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਹ ਸ਼ੁਭ ਅਵਸਰ ਸਾਡੇ ਸਾਰਿਆਂ ਵਿੱਚ ਪਿਆਰ, ਸਨੇਹ, ਸਦਭਾਵਨਾ ਅਤੇ ਭਾਈਚਾਰੇ ਦੇ ਨੇਕ ਵਿਚਾਰਾਂ ਨੂੰ ਪ੍ਰੇਰਿਤ ਕਰੇ।
ਸ਼. ਪੁਰੋਹਿਤ ਨੇ ਆਸ ਪ੍ਰਗਟਾਈ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਆਪਸੀ ਭਾਈਚਾਰਾ ਮਜ਼ਬੂਤ ਕਰਕੇ ਦੇਸ਼ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰਨ ਵਿੱਚ ਸਹਾਈ ਸਿੱਧ ਹੋਵੇਗਾ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ, “ਆਓ ਅਸੀਂ ਭਗਵਾਨ ਸ਼ਿਵ ਨੂੰ ਪ੍ਰਾਰਥਨਾ ਕਰੀਏ ਕਿ ਉਹ ਸਾਨੂੰ ਅੰਦਰ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਬੁੱਧੀ ਅਤੇ ਹਿੰਮਤ ਬਖਸ਼ਣ।
