ਇਸਤਰੀ ਜਾਗ੍ਰਿਤੀ ਮੰਚ ਨੇ ਨਵਾਂਸ਼ਹਿਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ

ਨਵਾਂਸ਼ਹਿਰ - ਅੱਜ ਇਸਤਰੀ ਜਾਗ੍ਰਿਤੀ ਮੰਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਜਿਲਾ ਪੱਧਰੀ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਊਸ਼ਾ ਨਵਾਂਸ਼ਹਿਰ, ਨਰਿੰਦਰਜੀਤ ਕੌਰ ਖੱਟਕੜ ਅਤੇ ਰੇਣੂੰ ਬਾਲਾ ਨੇ ਕੀਤੀ। ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਮੰਚ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ, ਜਿਲਾ ਕਮੇਟੀ ਮੈਂਬਰ ਰਣਜੀਤ ਕੌਰ ਮਹਿਮੂਦਪੁਰ ਅਤੇ ਕਿਰਨਜੀਤ ਕੌਰ ਨੇ ਕਿਹਾ ਕਿ ਔਰਤਾਂ ਨੂੰ ਆਪਣੀ ਹੋਂਦ ਪਛਾਨਣ, ਨਵੇਂ ਰਾਹਾਂ ਦੇ ਰਾਹੀਂ ਬਣਨ ਲਈ, ਔਰਤਾਂ ਉੱਤੇ ਹੋ ਰਹੇ ਚੌਤਰਫਾ ਹਮਲਿਆਂ ਦਾ ਟਾਕਰਾ ਕਰਨ ਲਈ ਜਥੇਬੰਦ ਹੋਣਾ ਤੇ ਸੰਘਰਸ਼ ਕਰਨਾ ਜਰੂਰੀ ਹੈ।

ਉਹਨਾਂ ਕਿਹਾ ਕਿ ਅੱਜ ਦਾ ਦਿਨ ਔਰਤ ਵਰਗ ਲਈ ਬੜਾ ਗੌਰਵਮਈ ਦਿਹਾੜਾ ਹੈ। ਔਰਤ ਵਰਗ ਨਾਲ ਅੱਜ ਵੀ ਸਮਾਜਿਕ, ਆਰਥਿਕ ਤੌਰ ਉੱਤੇ ਵਿਤਕਰੇ ਜਾਰੀ ਹਨ। ਲੜਕੀਆਂ ਦੀ ਪਾਲਣਾ, ਪੜ੍ਹਾਈ ਅਤੇ ਮਿਹਨਤ ਸ਼ਕਤੀ ਦੇ ਮੁੱਲ ਵਿਚ ਮਰਦਾਂ ਦੇ ਮੁਕਾਬਲੇ ਢੇਰ ਸਾਰੇ ਵਿਤਕਰੇ ਹਨ।ਹਿੰਸਾ, ਘਰੇਲੂ ਹਿੰਸਾ, ਬਲਾਤਕਾਰ, ਛੇੜਛਾੜ ਦੇ ਰੂਪ ਵਿਚ ਔਰਤ ਹਰ ਰੋਜ਼ ਜਬਰ ਸਹਿ ਰਹੀ ਹੈ। ਦਹੇਜ ਦਾ ਕੋਹੜ ਸਮਾਜ ਅੰਦਰ ਅਜੇ ਵੀ ਪਸਰਿਆ ਹੋਇਆ ਹੈ। ਔਰਤ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦੀ ਲੋੜ ਹੈ। ਉਹਨਾਂ ਮੋਦੀ ਸਰਕਾਰ ਉੱਤੇ ਵਰ੍ਹਦੇ ਹੋਏ ਕਿਹਾ ਕਿ ਇਹ ਸਰਕਾਰ ਔਰਤ ਵਿਰੋਧੀ, ਧਾਰਮਿਕ ਘੱਟ ਗਿਣਤੀਆਂ ਵਿਰੋਧੀ, ਜਮਹੂਰੀ ਹੱਕਾਂ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਸਰਕਾਰ ਹੈ। ਸਰਕਾਰ ਦਾ ਅਲੋਚਕ ਹਰ ਵਿਅਕਤੀ ਅਤੇ ਜਥੇਬੰਦੀ ਇਸ ਸਰਕਾਰ ਲਈ ਦੇਸ਼ ਧ੍ਰੋਹੀ ਹੈ। ਧਰਮ ਦੇ ਨਾਂਅ ਉੱਤੇ ਲੋਕਾਂ ਨੂੰ ਵੰਡਣਾ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਇਸਦਾ ਨਿਤ ਨੇਮ ਬਣ ਗਿਆ ਹੈ। ਇਸ ਸਰਕਾਰ ਦੇ ਰਾਜ ਵਿਚ ਔਰਤਾਂ ਦੀ ਅਸੁਰੱਖਿਆ ਵਧੀ ਹੈ ਅਤੇ ਇਸ ਸਰਕਾਰ ਨੇ ਬਲਾਤਕਾਰੀਆਂ, ਦੰਗੇ ਕਰਾਉਣ ਵਾਲਿਆਂ, ਭ੍ਰਿਸ਼ਟਾਚਾਰੀਆਂ ਦੀ ਹਮੇਸ਼ਾ ਪਿੱਠ ਥਾਪੜੀ ਹੈ। ਪੰਜਾਬ ਦੀ ਆਪ ਸਰਕਾਰ ਉੱਤੇ ਵਰ੍ਹਦਿਆਂ ਉਹਨਾਂ ਕਿਹਾ ਕਿ ਇਹ ਸਰਕਾਰ ਚੋਣਾਂ ਵਿਚ ਹਰ ਔਰਤ ਨੂੰ 1000 ਰੁਪਏ ਮਾਸਿਕ ਦੇਣ ਦਾ ਆਪਣਾ ਕੀਤਾ ਵਾਅਦਾ ਪੂਰਾ ਨਹੀਂ ਕਰ ਰਹੀ। ਉਹਨਾਂ ਔਰਤਾਂ ਦੀ ਇਤਿਹਾਸਕ ਭੂਮਿਕਾ ਦਾ ਜਿਕਰ ਕਰਦਿਆਂ ਕਿਹਾ ਕਿ ਇਤਿਹਾਸ ਵਿਚ ਵੱਡੀਆਂ ਵੱਡੀਆਂ ਸਮਾਜਿਕ, ਆਰਥਿਕ ਅਤੇ ਰਾਜਸੀ ਤਬਦੀਲੀਆਂ ਔਰਤਾਂ ਦੀ ਸ਼ਮੂਲੀਅਤ ਨਾਲ ਹੀ ਹੋਈਆਂ ਹਨ। ਜੋ ਔਰਤ ਦੀ ਸ਼ਮੂਲੀਅਤ ਬਗੈਰ ਸੰਭਵ ਹੀ ਨਹੀਂ ਸਨ। ਇਸ ਮੌਕੇ ਬਲਜਿੰਦਰ ਕੌਰ ਰਸੂਲਪੁਰ, ਬਲਵਿੰਦਰ ਕੌਰ ਮਜਾਰਾ, ਬਲਵਿੰਦਰ ਕੌਰ ਸਲੋਹ, ਕੰਚਨ ਦੇਵੀ ਅਤੇ ਪੂਜਾ ਨਵਾਂਸ਼ਹਿਰ ਨੇ ਵੀ ਵਿਚਾਰ ਪੇਸ਼ ਕੀਤੇ। ਰਾਜਨਜੀਤ  ਕੌਰ ਨਿਊਜ਼ੀਲੈਂਡ ਨੇ 'ਕੁੜੀਆਂ ਤਾਂ ਕੁੜੀਆਂ ਨੇ, ਕੁੜੀਆਂ ਦਾ ਕੀ ਏ' ਗੀਤ ਪੇਸ਼ ਕੀਤਾ। ਨਰਿੰਦਰਜੀਤ ਕੌਰ ਖੱਟਕੜ, ਕਿਰਨਜੀਤ ਅਤੇ ਪਰਮਜੀਤ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ।